ਸ਼ੰਭੂ(ਰਾਜਪੁਰਾ), 5 ਜੂਨ : Shambhu police station registers case against one for possessing 10 kg poppy husk : ਥਾਣਾ ਸ਼ੰਭੂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ 10 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਰਨੈਲ ਰਾਮ ਪੁੱਤਰ ਜਗੀਰਾ ਰਾਮ ਵਾਸੀ ਵਾਰਡ ਨੰ. 26 ਮੁਹੱਲਾ ਰੂਪਨਗਰ ਬੱਸ ਸਟੈਂਡ ਦੇ ਪਿੱਛੇ ਮਲੋਟ ਜਿਲਾ ਮੁਕਤਸਰ ਸਾਹਿਬ ਸ਼ਾਮਲ ਹੈ ।
10 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਇਆ
ਪੁਲਸ ਮੁਤਾਬਕ ਏ. ਐਸ. ਆਈ. ਜਜਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਤੇਪਲਾ ਮੌਜੂਦ ਤਾਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦੋਂ ਚੈਕ ਕੀਤਾ ਤਾਂ 10 ਕਿਲੋ ਭੁੱਕੀ ਚੂਰਾ ਪੋਸਤ (10 kg poppy husk) ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਸ਼ੰਭੂ ਪੁਲਿਸ ਨੇ 2 ਵਿਅਕਤੀਆਂ ਨੂੰ 60 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ