Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

8 ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ

8 ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ

ਰਾਜਪੁਰਾ, 8 ਜੂਨ 2025 : Case registered against 8 for assault and death threats : ਥਾਣਾ ਸਿਟੀ ਰਾਜਪੁਰਾ ਪੁਲਸ ਨੇ 8 ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 333, 115 (2), 126 (2), 351 (2), 191 (3), 190 ਬੀ. ਐਨ. ਐਸ. ਤਹਿਤ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ (Beating) ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਕੀਤਾ ਹੈ ।

ਕਿਹੜੇ ਕਿਹੜੇ ਵਿਰੁੱਧ ਕੀਤਾ ਗਿਆ ਕੇਸ ਦਰਜ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਭਾਸ਼ ਚਾਵਲਾ ਪੁੱਤਰ ਨੰਦ ਲਾਲ, ਤੁਰਣ ਚਾਲਵਾ ਪੁੱਤਰ ਸੁਭਾਸ਼ ਚਾਵਲਾ, ਮੀਨਾ ਚਾਵਲਾ ਪਤਨੀ ਸੁਭਾਸ਼ ਚਾਵਲਾ ਵਾਸੀਆਨ ਮਕਾਨ ਨੰ. 3078 ਨੇੜੇ ਥਾਣਾ ਸਿਟੀ ਰਾਜਪੁਰਾ, ਜੈ ਪ਼੍ਰਕਾਸ਼, ਤਰੁਣ ਚਾਵਲਾ ਦੀ ਪਤਨੀ, ਰਣਵੀਰ, ਜੈ ਪ੍ਰਕਾ਼ਸ ਦੇ ਦੋ ਲੜਕੇ ਸ਼ਾਮਲ ਹਨ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਚਰਨਜੀਤ ਸਿੰਘ ਪੁੱਤਰ ਕ੍ਰਿਪਾਲ ਸਿੰਘ ਵਾਸੀ ਮਕਾਨ ਨੰ. 3079 ਰਾਜਪੁਰਾ ਟਾਊਨ ਨੇ ਦੱਸਿਆ ਕਿ 6 ਜੂਨ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੋਕੇ ਤੋ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More  :  ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

Scroll to Top