Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

7 ਵਿਰੁੱਧ ਕੀਤਾ ਜ਼ਮੀਨੀ ਵਿਵਾਦ ਤੇ ਚਲਦਿਆਂ ਕਬਜਾ ਕਰਨ ਤਹਿਤ ਕੇਸ ਦਰਜ

7 ਵਿਰੁੱਧ ਕੀਤਾ ਜ਼ਮੀਨੀ ਵਿਵਾਦ ਤੇ ਚਲਦਿਆਂ ਕਬਜਾ ਕਰਨ ਤਹਿਤ ਕੇਸ ਦਰਜ

ਪਾਤੜਾਂ, 9 ਜੂਨ 2025 : Case registered against 7 for illegal possession over land dispute : ਥਾਣਾ ਪਾਤੜਾਂ (Police Station Patran) ਪੁਲਸ ਨੇ 7 ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 109, 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।

ਕਿਹੜੇ ਕਿਹੜੇ ਵਿਅਕਤੀਆਂ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਸਵੀਰ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਕਰਤਾਰਪੁਰਾ, ਗੁਰਪ੍ਰੀਤ ਸਿੰਘ ਪੁੱਤਰ ਨਾ-ਮਾਲੂਮ, ਜਸਵੀਰ ਸਿੰਘ ਦਾ ਨਾ-ਮਾਲੂਮ ਲੜਕਾ ਵਾਸੀ ਕਰਤਾਰਪੁਰਾ, ਅਮਨਦੀਪ ਸਿੰਘ ਪੁੱਤਰ ਜੰਗੀਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਸੁੰਦਰ ਸਿੰਘ ਵਾਸੀਆਨ ਭੂੰਡਥੇਹ, ਸਾਹਿਬ ਸਿੰਘ ਪੁੱਤਰ ਨਾ-ਮਾਲੂਮ ਵਾਸੀ ਖੇੜੀ ਗੁਲਾਮ ਕੈਂਥਲ ਹਰਿਆਣਾ, ਰਾਜੂ ਪੁੱਤਰ ਬਲਵੰਤ ਸਿੰਘ ਵਾਸੀ ਕਰਤਾਰਪੁਰਾ ਥਾਣਾ ਪਾਤੜਾਂ ਸ਼ਾਮਲ ਹਨ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਸੁਖਦੇਵ ਸਿੰਘ ਪੁੱਤਰ ਸੁੰਦਰ ਸਿੰਘ ਵਾਸੀ ਪਿੰਡ ਭੂੰਡਥੇਹ ਥਾਣਾ ਪਾਤੜਾਂ ਨੇ ਦੱਸਿਆ ਕਿ ਉਸਦਾ ਆਪਣੇ ਭਰਾ ਕੁਲਵਿੰਦਰ ਸਿੰਘ ਨਾਲ ਜਮੀਨ ਸਬੰਧੀ ਕੋਰਟ ਕੇਸ ਚੱਲ ਰਿਹਾ ਹੈ ਤੇ ਕੁਲਵਿੰਦਰ ਸਿੰਘ ਨੇ ਆਪਣੇ ਆਪ ਨੂੰ ਸੁਖਦੇਵ ਸਿੰਘ ਦੱਸ ਕੇ ਅਧਾਰ ਕਾਰਡ ਬਣਾ ਕੇ ਉਸਦੇ ਹਿੱਸੇ ਦੀ ਜਮੀਨ ਵੀ ਨਿਰਮਲ ਕੌਰ ਨੂੰ ਵੇਚ ਕੇ ਰਜਿਸਟਰੀ ਕਰਵਾ ਦਿੱਤੀ ਸੀ, ਜਿਸ ਸਬੰਧੀ ਉਸ (ਸਿ਼ਕਾਇਤਕਰਤਾ) ਨੇ ਖ੍ਰੀਦ ਕਰਨ ਵਾਲੀ ਪਾਰਟੀ ਖਿਲਾਫ ਵੀ ਕੇਸ ਪਾਇਆ ਹੋਇਆ ਹੈ ।

ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ

ਸਿ਼ਕਾਇਤਕਰਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਜਿਸਦੇ ਚਲਦਿਆਂ ਉਪਰੋਕਤ ਵਿਅਕਤੀ 6 ਜੂਨ 2025 ਨੂੰ ਆਪਣੇ ਟਰੈਕਟਰਾ ਅਤੇ ਕਾਰਾ ਤੇ ਸਵਾਰ ਹੋ ਕੇ ਕਬਜਾ ਕਰਨ ਦੀ ਨੀਅਤ ਨਾਲ ਆਏ ਅਤੇ ਉਕਤ ਵਿਅਕਤੀਆਂ ਵਿਚੋਂ ਜਸਵੀਰ ਸਿੰਘ, ਅਮਨਦੀਪ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਉਸ (ਸਿ਼ਕਾਇਤਕਰਤਾ) ਨੂੰ ਫੜ੍ਹ ਲਿਆ ਤੇ ਸਾਹਿਬ ਸਿੰਘ ਨੂੰ ਰਾਜੂ ਨੇ ਕਿਹਾ ਕਿ ਇਸ ਨੂੰ ਅੱਗ ਲਗਾ ਦਿਓ ਤਾਂ ਜਸਵੀਰ ਸਿੰਘ ਦੇ ਬੇਟੇ ਅਤੇ ਭਾਣਜੇ ਨੇ ਉਸ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਉਸ ਦਾ ਕਾਫੀ ਸਰੀਰ ਝੁਲਸ ਗਿਆ, ਜਿਸ ਦੇ ਚਲਦਿਆਂ ਉਹ ਪੀ. ਜੀ. ਆਈ. ਚੰਡੀਗੜ੍ਹਵਿਖੇ ਇਲਾਜ ਲਈ ਦਾਖਲ ਹੈ । ਪੁਲਸ ਨੇ ਕੇਸ ਦਰਜ (Case registered ) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

Scroll to Top