ਤਿੰਨ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਕੇਸ ਦਰਜ

ਪਟਿਆਲਾ, 10 ਜੂਨ 2025 : Case registered against three for assault and death threats : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (2), 126 (2), 351 (1), 3 (5) ਬੀ. ਐਨ. ਐਸ. ਤਹਿਤ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ (Case registered) ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਹਿਲ ਪੁੱਤਰ ਪ੍ਰੇਮ ਚੰਦ ਵਾਸੀ ਧੋਬੀ ਘਾਟ ਪਟਿਆਲਾ ਅਤੇ ਦੋ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ ।

ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਘੇਰ ਕੇ ਕੁੱਟਮਾਰ ਕੀਤੀ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਪਰਮਿੰਦਰ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਮਕਾਨ ਨੰ. 235 ਬਗੀਚੀ ਜੀਵਨ ਸਿੰਘ ਨਾਭਾ ਗੇਟ ਪਟਿਆਲਾ ਨੇ ਦੱਸਿਆ ਕਿ 8 ਜੂਨ 2025 ਨੂੰ ਜਦੋਂ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਉਸਨੂੰ ਘੇਰ ਕੇ ਕੁੱਟਮਾਰ (Beating) ਕੀਤੀ ਅਤੇ ਜਾਨੋਂ ਮਾਰਨ (To kill) ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋ ਫਰਾਰ ਹੋ ਗਏ । ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਲੋਂ ਉਸ ਨਾਲ ਅਜਿਹਾ ਕੀਤੇ ਜਾਣ ਦਾ ਮੁੱਖ ਕਾਰਨ ਪੁਰਾਣੀ ਰੰਜਸ਼ ਹੈ ।

Read More : ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਅਣਪਛਾਤੇ ਕਰਿੰਦਿਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top