Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਨਾਜ ਮੰਡੀ ਕੀਤਾ ਇਕ ਵਿਰੁੱਧ ਅਸ਼ਲੀਲ ਹਰਕਤਾਂ ਕਰਨ ਤੇ ਕੇਸ ਦਰਜ

ਥਾਣਾ ਅਨਾਜ ਮੰਡੀ ਕੀਤਾ ਇਕ ਵਿਰੁੱਧ ਅਸ਼ਲੀਲ ਹਰਕਤਾਂ ਕਰਨ ਤੇ ਕੇਸ ਦਰਜ

ਪਟਿਆਲਾ, 14 ਜੂਨ 2025 : Anaj Mandi police station registers case against one for committing obscene acts : ਥਾਣਾ ਅਨਾਜ ਮੰਡੀ (Anaj Mandi police station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਧਾਰਾ 64 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ (registers case) ਕੀਤਾ ਗਿਆ ਹੈ ਵਿਚ ਹਰਮਨ ਸਿੰਘ ਪੁੱਤਰ ਚਮਕੋਰ ਸਿੰਘ ਵਾਸੀ ਪਿੰਡ ਕਸਿਆਣਾ ਥਾਣਾ ਅਨਾਜ ਮੰਡੀ ਪਟਿਆਲਾ ਸ਼ਾਮਲ ਹੈ ।

ਸਾਲ 2018 ਵਿੱਚ ਉਕਤ ਵਿਅਕਤੀ ਉਸਦਾ ਪਿੱਛਾ ਕਰਨ ਲੱਗ ਪਿਆ ਸੀ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (complainant) ਨੇ ਦੱਸਿਆ ਕਿ ਹਰਮਨ ਸਿੰਘ ਉਸ ਦਾ (ਸਿ਼ਕਾਇਤਕਰਤਾ) ਦਾ ਗੁਆਂਢੀ ਹੈ ਤੇ ਸਾਲ 2018 ਵਿੱਚ ਉਕਤ ਵਿਅਕਤੀ ਉਸਦਾ ਪਿੱਛਾ ਕਰਨ ਲੱਗ ਪਿਆ ਸੀ ਅਤੇ ਉਸ ਨੂੰ ਬਲੈਕਮੇਲ ਕਰਨ ਲੱਗ ਪਿਆ ਕਿ ਜੇਕਰ ਉਸ ਨਾਲ ਗਲਬਾਤ ਨਹੀਂ ਕੀਤੀ ਤਾਂ ਉਸਦਾ ਨੁਕਸਾਨ ਕਰ ਦੇਵੇਗਾ ਅਤੇ ਉਸ ਦੇ ਬੱਚੇ ਨੂੰ ਵੀ ਖਤਮ ਕਰ ਦੇਵੇਗਾ, ਜਿਸ ਤੇ ਉਕਤ ਵਿਅਕਤੀ ਉਸ ਨੂੰ ਬਲੈਕਮੇਲ ਕਰਦਾ ਰਿਹਾ ਤੇ ਉਸ ਕੋਲੋਂ ਪੈਸੇ ਲੈਂਦਾ ਰਿਹਾ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਸਿ਼ਕਾਇਤਕਰਤਾ ਨੇ ਦੱਸਿਆ ਕਿ ਇਕ ਮਹੀਨਾ ਪਹਿਲਾਂ ਉਕਤ ਵਿਅਕਤੀ ਸਿ਼ਕਾਇਤਕਰਤਾ ਨੂੰ ਡਰਾ ਧਮਕਾ ਕੇ ਪੁਰਾਣਾ ਬੱਸ ਸਟੈਂਡ ਪਟਿਆਲਾ ਵਿਖੇ ਇੱਕ ਹੋਟਲ ਵਿੱਚ ਲੈ ਗਿਆ ਤੇ ਧੱਕੇ ਨਾਲ ਉਸ ਨਾਲ ਬਲਾਤਕਾਰ ਕੀਤਾ ਅਤੇ ਉਸ ਕੋਲੋਂ ਪੈਸੇ ਵੀ ਲੈ ਲਏ । ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਕੰਮ ਤੋ ਆ ਰਹੀ ਸੀ ਤਾਂ ਹਰਮਨ ਸਿੰਘ ਨੇ ਧੱਕੇ ਨਾਲ ਉਸ ਨੂੰ ਕਮਰੇ ਅੰਦਰ ਲੈ ਕੇ ਜਾਣ ਦੀ ਕੋਸਿ਼ਸ਼ ਕੀਤੀ ਸੀ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਅਨਾਜ ਮੰਡੀ ਨੇ ਕੀਤਾ ਇਕ ਵਿਰੁੱਧ ਧੋਖਾਧੜੀ ਕਰਨ ਤੇ ਕੇਸ ਦਰਜ

Scroll to Top