Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 7:33 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਚੇਤਨ ਜੌੜਾਮਾਜਰਾ ਵੱਲੋਂ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

ਵਿਧਾਇਕ ਚੇਤਨ ਜੌੜਾਮਾਜਰਾ ਵੱਲੋਂ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

ਸਮਾਣਾ/ਡਕਾਲਾ/ਪਟਿਆਲਾ, 20 ਜੂਨ 2025 : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੀ ਜੀਵਨ ਰੇਖਾ ਛੱਪੜਾਂ ਨੂੰ ਅਣਗੌਲਿਆ ਕੀਤਾ ਸੀ ਅਤੇ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ। ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ। ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਤੇ ਬਿਮਾਰੀਆਂ ਦੀ ਭਰਮਾਰ ਹੋ ਜਾਂਦੀ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਹਾਲਾਤਾਂ ਨੂੰ ਬਦਲਣ ਜਾ ਰਹੀ ਹੈ ।

ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਪਿੰਡਾਂ ‘ਚ ਛੱਪੜਾਂ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਬਹੁਤ ਜਲਦੀ ਸਾਰੇ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਥਾਪਰ/ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ। ਜੇਕਰ ਪਾਣੀ ਦੇ ਸੈਂਪਲ ਤੈਅ ਮਾਪਦੰਡਾਂ ਅਨੁਸਾਰ ਆਉਂਦੇ ਹਨ ਤਾਂ ਪਾਣੀ ਸਿੰਚਾਈ ਲਈ ਖੇਤਾਂ ਨੂੰ ਦਿੱਤਾ ਜਾਵੇਗਾ, ਨਹੀਂ ਤਾਂ ਪਾਣੀ ਸਾਫ਼ ਕਰਨ ਦਾ ਪ੍ਰੋਜੈਕਟ ਲਾ ਕੇ ਪਾਣੀ ਸਾਫ਼ ਕਰਨ ਉਪਰੰਤ ਸਿੰਚਾਈ ਲਈ ਵਰਤਿਆ ਜਾਵੇਗਾ। ਇਸ ਮੌਕੇ ਪਵਿੱਤਰ ਸਿੰਘ ਡਕਾਲਾ, ਮਨਿੰਦਰ ਸਿੰਘ ਡਕਾਲਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਅਤੇ ਅਧਿਕਾਰੀ ਵੀ ਮੌਜੂਦ ਸਨ ।

Scroll to Top