Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 12:19 am

+91 90915 01313 , +91 90916 01313

punjabbanni@gmail.com
punjabbani@yahoo.com

ਹਰਚੰਦ ਸਿੰਘ ਬਰਸਟ ਨੇ ਜੇਤੂ ਰਹੇ ਸੰਜੀਵ ਅਰੋੜਾ ਅਤੇ ਗੋਪਾਲ ਇਟਾਲੀਆ ਨੂੰ ਦਿੱਤੀ ਵਧਾਈ

ਹਰਚੰਦ ਸਿੰਘ ਬਰਸਟ ਨੇ ਜੇਤੂ ਰਹੇ ਸੰਜੀਵ ਅਰੋੜਾ ਅਤੇ ਗੋਪਾਲ ਇਟਾਲੀਆ ਨੂੰ ਦਿੱਤੀ ਵਧਾਈ

ਚੰਡੀਗੜ੍ਹ, 23 ਜੂਨ  – ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਸੰਜੀਵ ਅਰੋੜਾ ਅਤੇ ਗੁਜਰਾਤ ਦੇ ਵਿਧਾਨ ਸਭਾ ਹਲਕਾ ਵਿਸਾਵਦਰ ਤੋਂ ਗੋਪਾਲ ਇਟਾਲੀਆ ਦੀ ਸ਼ਾਨਦਾਰ ਜਿੱਤ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਲੋਕਾਂ ਨੇ ਆਪ ਉਮੀਦਵਾਰਾਂ ਨੂੰ ਜਿੱਤਾ ਕੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਚੱਲ ਰਹੀ ਹਨੇਰੀ ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਨੇ 35,179 ਵੋਟਾਂ ਹਾਸਲ ਕਰਕੇ 10,637 ਵੋਟਾਂ ਦੇ ਫਰਕ ਤੋਂ ਜਿੱਤ ਹਾਸਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਗੁਜਰਾਤ ਦੀ ਵਿਸਾਵਦਰ ਸੀਟ ਤੋਂ ਗੋਪਾਲ ਇਟਾਲੀਆ ਨੇ 75,942 ਵੋਟਾਂ ਹਾਸਲ ਕਰਕੇ ਭਾਜਪਾ ਉਮੀਦਵਾਰ ਨੂੰ 17,554 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਬੀਜੇਪੀ ਦਾ ਗੜ੍ਹ ਹੈ ਅਤੇ ਉੱਥੋਂ ਆਮ ਆਦਮੀ ਪਾਰਟੀ ਦੀ ਇਸ ਸ਼ਾਨਦਾਰ ਜਿੱਤ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਲੋਕ ਭਾਰਤੀ ਜਨਤਾ ਪਾਰਟੀ ਤੋਂ ਬਹੁਤ ਨਾਰਾਜ਼ ਹਨ। ਇਹ ਜਿੱਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੇ ਕੁਸ਼ਲ ਮਾਰਦਰਸ਼ਨ ਸਦਕਾ ਹਾਸਲ ਹੋਈ ਹੈ।

ਇਸ ਜਿੱਤ ਲਈ ਸ. ਬਰਸਟ ਨੇ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਸਮੇਤ ਪਾਰਟੀ ਦੀ ਸਮੂਚੀ ਲੀਡਰਸਿਪ ਅਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ ਹੈ। ਇਸਦੇ ਨਾਲ ਹੀ ਜਨਤਾ ਦਾ ਵੀ ਆਮ ਆਦਮੀ ਪਾਰਟੀ ਤੇ ਫਿਰ ਤੋਂ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਹੈ ਅਤੇ ਵਧਾਈ ਦਿੱਤੀ ਹੈ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ 3 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਆਮ ਆਦਮੀ ਪਾਰਟੀ  ਦੀ ਸਰਕਾਰ ਤੇ ਦਿਖਾਇਆ ਭਰੋਸਾ ਇਹ ਸਿੱਧ ਕਰਦਾ ਹੈ ਕਿ ਆਪ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਅਤੇ ਹੁਣ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੋਰ ਜੋਰਾ-ਸ਼ੋਰਾਂ ਨਾਲ ਕੰਮ ਕੀਤੇ ਜਾਣਗੇ।

Scroll to Top