Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 7:17 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ

ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ

ਦੁਧਨਸਾਧਾਂ/ਪਟਿਆਲਾ, 2 ਜੁਲਾਈ : ਉਪ ਮੰਡਲ ਮੈਜਿਸਟਰੇਟ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਵੱਲੋਂ ਅੱਜ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਸਕੂਲ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਹੋਣ ‘ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਤੋਂ ਪਹਿਲਾਂ ਉਨ੍ਹਾਂ ਸਬ ਡਵੀਜ਼ਨ ਦੁਧਨਸਾਧਾਂ ਅੰਦਰ ਪੈਂਦੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਬੈਠਕ ਕੀਤੀ ਅਤੇ ਪ੍ਰਿੰਸੀਪਲਾਂ ਨੂੰ ਸਕੂਲ ਖੁੱਲਣ ਤੋਂ ਪਹਿਲਾਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀਆਂ ਸਾਰੀਆਂ ਕਮੀਆਂ/ਤਰੁੱਟੀਆਂ ਨੂੰ ਠੀਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਲਿਜਾਉਣ ਵਾਲੇ ਪ੍ਰਾਈਵੇਟ ਟਰਾਂਸਪੋਰਟਰਾਂ ਤੇ ਡਰਾਈਵਰਾਂ ਨਾਲ ਮੀਟਿੰਗ ਕਰਕੇ ਵਾਹਨਾਂ ਨੂੰ ਨਿਯਮਾਂ ਅਨੁਸਾਰ ਬਣਾਉਣ ਦੇ ਨਿਰਦੇਸ਼ ਦਿੱਤੇ।
ਬੈਠਕ ਦੌਰਾਨ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲ ਮੁਖੀਆਂ ਨੂੰ ਸੇਫ਼ ਸਕੂਲ ਵਾਹਨ ਸਕੀਮ ਤਹਿਤ ਹਦਾਇਤਾਂ ਦੀਆਂ ਕਾਪੀਆਂ ਸੌਂਪਦੇ ਹੋਏ ਸਖ਼ਤ ਹਦਾਇਤ ਕੀਤੀ ਕਿ ਸਕੂਲ ਜਾਂਦੇ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਘਰ ਤੋ ਸਕੂਲ ਅਤੇ ਸਕੂਲ ਤੋ ਘਰ ਸੇਫ਼ ਵਾਹਨ ਰਾਹੀਂ ਲਿਜਾਇਆ ਜਾਵੇ। ਜ਼ਿਕਰਯੋਗ ਹੈ ਕਿ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਹਿਤ ਮਿਤੀ 19 ਜੂਨ, 26 ਜੂਨ, 27 ਜੂਨ, 30 ਜੂਨ ਤੇ 1 ਜੁਲਾਈ ਨੂੰ ਲਗਾਤਾਰ ਸਕੂਲ ਪ੍ਰਬੰਧਕਾਂ ਨਾਲ ਬੈਠਕਾਂ ਕਰਕੇ ਪਾਲਿਸੀ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ।
ਹਾਜ਼ਰ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੂਲਾਂ ਵਿੱਚ ਇਹ ਵੀ ਧਿਆਨ ਵਿੱਚ ਰੱਖਣ ਕਿ ਕੋਈ ਵੀ ਨਾਬਾਲਗ ਬੱਚਾ ਬਿਨਾਂ ਲਾਇਸੰਸ ਤੋ ਮੋਟਰ ਵਹੀਕਲ ਜਾਂ ਕੋਈ ਹੋਰ ਸਾਧਨ ਸਕੂਲ ਵਿੱਚ ਲੈ ਕੇ ਆਉਂਦਾ ਹੈ ਤਾਂ ਉਸ ਦੇ ਅਤੇ ਉਸ ਤੇ ਮਾਤਾ ਪਿਤਾ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸਬੰਧਿਤ ਟਰੈਫ਼ਿਕ ਇੰਚਾਰਜ ਨੂੰ ਤੁਰੰਤ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਵਿੱਚ ਜੇਕਰ ਕਿਸੇ ਸਕੂਲ ਵੱਲੋਂ ਕੋਈ ਅਣਗਹਿਲੀ ਕੀਤੀ ਗਈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Scroll to Top