ਮੋਦੀ ਭਾਰਤੀਆਂ ਦੀਆਂ ਚਿੰਤਾਵਾਂ ਹੱਲ ਕਰਨ ਵਿਚ ਅਸਫਲ : ਸੀਐਮ

ਨਵੀ ਦਿਲੀ, 11 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜ ਗਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਹਨ। ਉਨਾ ਕਿਹਾ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ ਲੋਕਾਂ ਲਈ ਨਹੀ ਕਢਦੇ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਮਾਨ ਦੀ ਆਲੋਚਨਾ ਨੂੰ ਗੈਰ-ਜ਼ਿੰਮੇਵਾਰਾਨਾ ਕਰਾਰ ਦਿੱਤਾ ਸੀ।

ਮਾਨ ਨੇ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਉਹ 10,000 ਦੀ ਆਬਾਦੀ ਵਾਲੇ ਦੇਸ਼ ਤੋਂ ਮਿਲੇ ਵਿਦੇਸ਼ੀ ਸਨਮਾਨ ਦਾ ਜਸ਼ਨ ਮਨਾਉਂਦੇ ਹਨ ਜਦੋਂ ਕਿ ਦੇਸ਼ ਦੇ ਜ਼ਰੂਰੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਦੇ ਹਨ। ਮਾਨ ਨੇ ਕਿਹਾ,‘‘ਪਤਾ ਨਹੀਂ ਕਿਹੜੇ-ਕਿਹੜੇ ਦੇਸ਼ ਮੈਗਨੀਸ਼ੀਆ, ਗਾਲਵੇਸ਼ੀਆ, ਤਰਵੇਸ਼ੀਆ ਵਿਚ ਉਹ ਘੁੰਮਦੇ ਰਹਿੰਦੇ ਹਨ।

(ਪਰ) ਉਹ ਉਸ ਦੇਸ਼ ਵਿੱਚ ਨਹੀਂ ਰਹਿ ਰਹੇ ਜਿੱਥੇ 140 ਕਰੋੜ ਲੋਕ ਰਹਿੰਦੇ ਹਨ। ਜਿਨ੍ਹਾਂ ਦੇਸ਼ਾਂ ਵਿੱਚ ਉਹ ਜਾ ਰਹੇ ਹਨ, ਉਨ੍ਹਾਂ ਦੀ ਆਬਾਦੀ 10,000 ਹੈ ਅਤੇ ਉਨ੍ਹਾਂ ਨੂੰ ਉੱਥੇ ਸਭ ਤੋਂ ਵੱਡਾ ਪੁਰਸਕਾਰ ਮਿਲਿਆ। ਇੱਥੇ 10,000 ਲੋਕ ਜੇ.ਸੀ.ਬੀ. ਮਸ਼ੀਨ (ਮਿੱਟੀ ਪੁੱਟਣ ਵਾਲੀ ਮਸ਼ੀਨ) ਦੇਖਣ ਲਈ ਇਕੱਠੇ ਹੋ ਜਾਂਦੇ ਹਨ।

Leave a Comment

Your email address will not be published. Required fields are marked *

Scroll to Top