ਚੰਡੀਗੜ, 22 ਜੁਲਾਈ : ਬਿਹਾਰ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦੇਖਿਲਾਫ ਅੱਜ ਕਾਂਗਰਸ ਦੇ ਵੱਲੋ ਜਮਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਣੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਅਹਾਤੇ ਵਿਚ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਖਿਲਾਫ਼ ਪ੍ਰਦਰਸ਼ਨ ਕੀਤਾ।
ਵਿਰੋਧੀ ਧਿਰ ਦੇ ਸੰਸਦ ਮੈਂਬਰ ਮਕਰ ਦੁਆਰ ਦੀਆਂ ਪੌੜੀਆਂ ’ਤੇ ਇਕੱਠੇ ਹੋਏ ਅਤੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (SIR) ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਦੀ ਇਹ ਕਾਰਵਾਈ ਚੋਣਾਂ ਵਿਚ ਚੋਰੀ ਕਰਨ ਦੇ ਬਰਾਬਰ ਹੈ।
ਹੱਥਾਂ ਵਿਚ ਭਾਰਤੀ ਗਣਰਾਜ ਨੂੰ ਵਿਗਾੜਨਾ’ ਵਰਗੀਆਂ ਤਖ਼ਤੀਆਂ ਫੜੀਆਂ
ਇਸ ਵਿਰੋਧ ਪ੍ਰਦਰਸ਼ਨ ਦੇ ਦੋਰਾਨ ਸੰਸਦ ਮੈਂਬਰਾਂ ਨੇ ਹੱਥਾਂ ਵਿਚ ‘SIR: ਭਾਰਤੀ ਅਧਿਕਾਰਾਂ ਦੀ ਚੋਰੀ’ ਅਤੇ ‘SIR: ਭਾਰਤੀ ਗਣਰਾਜ ਨੂੰ ਵਿਗਾੜਨਾ’ ਵਰਗੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਕਾਂਗਰਸ, ‘ਸਪਾ’, ਆਰਜੇਡੀ, ਟੀਐੱਮਸੀ, ਡੀਐੱਮਕੇ, ਜੇਐੱਮਐੱਮ ਸਮੇਤ ਕਈ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਇਸ ਮੌਕੇ ਮੌਜੂਦ ਸਨ। ਇਸਤੋਂ ਪਹਿਲਾਂ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਇੰਡੀਆ ਬਲਾਕ ਦੇ ਨੇਤਾਵਾਂ ਦੀ ਇੱਕ ਮੀਟਿੰਗ ਹੋਈ।
ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨੇ ਕਿਹਾ ਕਿ ਮੀਟਿੰਗ ਦੌਰਾਨ, ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਦਨ ਵਿੱਚ ਮੌਜੂਦਗੀ ਲਈ ਦਬਾਅ ਪਾਉਣ ਦਾ ਫੈਸਲਾ ਕੀਤਾ ਤਾਂ ਜੋ ਉਹ ਮਹੱਤਵਪੂਰਨ ਮੁੱਦਿਆਂ ’ਤੇ ਸਵਾਲਾਂ ਦੇ ਜਵਾਬ ਦੇ ਸਕਣ। ਇਸ ਲਈ ਅਜ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ ਹੈ।