ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 22 ਜੁਲਾਈ 2025 : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ।, ਜਿਥੇ ਉਨਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਹਾਲ ਵਿਚ ਬਖਸਿਆ ਨਹੀ ਜਾਵੇਗਾ।

ਉਨਾ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਵਾਲਿਆਂ ਧਮਕੀਆਂ ਦੇਣ ਵਾਲਿਆਂ ਨੂੰ ਕਿਸੇ ਵੀ ਕੀਮਤ ਉਤੇ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ, ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ, ਧਮਕੀ ਵਾਲੀ ਈ ਮੇਲ ਕਿਥੋ ਆਈ ਉਸ ਦਾ ਪਤਾ ਵੀ ਜਲਦੀ ਹੀ ਲੱਗ ਜਾਵੇਗਾ। ਮੁਲਜ਼ਮ ਬੇਸ਼ੱਕ ਵਿਦੇਸ਼ ਵਿਚ ਵੀ ਕਿਉ ਨਾ ਬੈਠੇ ਹੋਣ ਉਨ੍ਹਾਂ ਨੂੰ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਉਨਾ ਉਪਰ ਬਣਦੀ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top