ਉਤਰਾਖੰਡ: ਬੀਤੇ ਦਿਨੀ ਹਰਿਦੁਆਰ ਵਿਖੇ ਮਨਸਾ ਦੇਵੀ ਮੰਦਿਰ ਕੋਲ ਵਾਪਰੇ ਹਾਦਸੇ ਵਿਚ ਜਿਥੇ ਕਈ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ, ਉਥੇ ਕਈ ਲੋਕ ਗੰਭੀਰ ਜਖਮੀ ਵੀ ਹੋਏ ਸਨ। ਇਸ ਹਾਦਸੇ ਨੂੰ ਲੈ ਕੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਸੂਚੀ ਆ ਗਈ ਹੈ। ਸ਼ਰਧਾਲੂਆਂ ਵਿੱਚੋਂ ਇੱਕ ਬਿਹਾਰ ਦਾ, ਇੱਕ ਉਤਰਾਖੰਡ ਦਾ ਅਤੇ ਚਾਰ ਯੂਪੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਨ। 22 ਜ਼ਖਮੀਆਂ ਵਿੱਚੋਂ 13 ਉੱਤਰ ਪ੍ਰਦੇਸ਼ ਤੋਂ ਹਨ, ਜਦੋਂ ਕਿ 6 ਸ਼ਰਧਾਲੂ ਬਿਹਾਰ ਤੋਂ ਹਨ ਅਤੇ ਇੱਕ-ਇੱਕ ਹਰਿਆਣਾ ਅਤੇ ਦਿੱਲੀ ਤੋਂ ਹੈ। ਇੱਕ ਜ਼ਖਮੀ ਵਿਅਕਤੀ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿੱਥੇ ਹੈ।
ਮੁਖ ਮੰਤਰੀ ਨੇ ਕੀਤਾ ਦੁਖ ਪ੍ਰਗਟ
ਇਸ ਹਾਦਸੇ ਤੋਂ ਬਾਅਦ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ- ਹਰਿਦੁਆਰ ਦੇ ਮਨਸਾ ਦੇਵੀ ਮੰਦਰ ਸੜਕ ‘ਤੇ ਹੋਏ ਦਿਲ ਦਹਿਲਾ ਦੇਣ ਵਾਲੇ ਹਾਦਸੇ ਵਿੱਚ 6 ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ।
ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਸੂਬਾ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਦੇਵੇਗੀ। ਇਸ ਦੇ ਨਾਲ ਹੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।