ਬਿਕਰਮ ਮਜੀਠੀਆ ਨੂੰ ਅੱਜ ਨਹੀ ਮਿਲੀ ਰਾਹਤ

ਮੋਹਾਲੀ, 30 ਜੁਲਾਈ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ ਹੈ, ਜਿਨਾ ਨੂੰ ਅੱਜ ਵੀ ਮੁਹਾਲੀ ਦੀ ਅਦਾਲਤ ਵਿੱਚੋਂ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰੀ ਅਤੇ ਬਚਾਅ ਪੱਖ ਦਰਮਿਆਨ ਲਗਪਗ ਚਾਰ ਘੰਟੇ ਬਹਿਸ ਹੋਈ। ਅਦਾਲਤ ਵੱਲੋਂ ਇਸ ਮਾਮਲੇ ਉੱਤੇ ਹੁਣ ਅਗਲੀ ਸੁਣਵਾਈ ਪਹਿਲੀ ਅਗਸਤ ਨੂੰ ਤੈਅ ਕੀਤੀ ਗਈ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਇੱਕ ਮਹੀਨਾ ਹੋ ਜਾਵੇਗਾ। ਇਸ ਦੌਰਾਨ ਵਿਜੀਲੈਂਸ ਨੇ ਕੇਸ ਮਜ਼ਬੂਤ ਕਰਨ ਲਈ ਆਪਣੀਆਂ ਪੂਰੀ ਤਾਕਤ ਲਾ ਦਿੱਤੀ ਹੈ। 2021 ਵਿੱਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top