Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 5:24 pm

+91 90915 01313 , +91 90916 01313

punjabbanni@gmail.com
punjabbani@yahoo.com

ਉਮੰਗ ਸੰਸਥਾਂ ਵਲੋਂ ਕਰੀਅਰ ਕੌਂਸਲਿੰਗ ਸੈਮੀਨਾਰ ਆਯੋਜਿਤ

ਉਮੰਗ ਸੰਸਥਾਂ ਵਲੋਂ ਕਰੀਅਰ ਕੌਂਸਲਿੰਗ ਸੈਮੀਨਾਰ ਆਯੋਜਿਤ

ਪਟਿਆਲਾ, 13 ਅਗਸਤ – ਸਮਾਜਿਕ ਵਿਕਾਸ ਅਤੇ ਯੁਵਾ ਸਸ਼ਕਤੀਕਰਨ ਵੱਲ ਵਧਦਿਆਂ ਉਮੰਗ ਸੰਸਥਾਂ ਵਲੋਂ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਗੋਲਡਨ ਏਰਾ ਸਕੂਲ ਵਿਖੇ ਕਰੀਅਰ ਕੌਂਸਲਿੰਗ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਹੀ ਕਰੀਅਰ ਚੋਣ ਕਰਨ ਲਈ ਜਾਗਰੂਕ ਕਰਨਾ ਅਤੇ ਵੱਖ-ਵੱਖ ਖੇਤਰਾਂ ਵਿੱਚ ਮੌਜੂਦ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨੀ ਸੀ। ਇਸ ਮੌਕੇ ਉਨ੍ਹਾਂ ਨਾਲ ਉਮੰਗ ਸੰਸਥਾਂ ਤੋਂ ਪਰਮਜੀਤ ਸਿੰਘ, ਰਜਿੰਦਰ ਲੱਕੀ, ਵਿਮਲ ਸ਼ਰਮਾ, ਕਮਲਪ੍ਰੀਤ ਸਿੰਘ ਅਤੇ ਸਕੂਲ ਦੇ ਮੁਖੀ ਵਿਕਾਸ ਸੇਠ, ਪ੍ਰਿੰਸੀਪਲ ਸੁਮੀਰਾ ਸ਼ਰਮਾ ਤੋਂ ਇਲਾਵਾ ਸਕੂਲ ਸਟਾਫ ਵੀ ਮੌਜੂਦ ਰਿਹਾ।

ਸੈਮੀਨਾਰ ਦੀ ਸ਼ੁਰੂਆਤ ਸੰਸਥਾ ਦੇ ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸਹੀ ਕਰੀਅਰ ਚੋਣ ਲਈ ਆਪਣੀਆਂ ਰੁਚੀਆਂ, ਯੋਗਤਾਵਾਂ ਅਤੇ ਮੌਕਿਆਂ ਦੀ ਪਹਚਾਣ ਕਰਨਾ ਕਿੰਨਾ ਜ਼ਰੂਰੀ ਹੈ। ਉਨ੍ਹਾਂ ਨੇ ਇੰਜੀਨੀਅਰਿੰਗ, ਡਾਕਟਰੀ, ਪ੍ਰਸ਼ਾਸਨਿਕ ਸੇਵਾਵਾਂ, ਖੇਡਾਂ, ਕਲਾ ਅਤੇ ਨਵੇਂ ਉਭਰਦੇ ਖੇਤਰਾਂ ਜਿਵੇਂ ਕਿ ਡਿਜ਼ੀਟਲ ਮਾਰਕੀਟਿੰਗ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਵਿੱਚ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ।

ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਸਾਫਟ ਸਕਿਲਜ਼, ਸੰਚਾਰ ਕਲਾ ਅਤੇ ਲੀਡਰਸ਼ਿਪ ਖੂਬੀਆਂ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਆਪਣੇ ਪ੍ਰਸ਼ਨ ਪੁੱਛੇ, ਜਿਨ੍ਹਾਂ ਦਾ ਵਿਸਥਾਰ ਨਾਲ ਜਵਾਬ ਦਿੱਤਾ ਗਿਆ।

ਅੰਤ ਵਿੱਚ, ਸਕੂਲ ਪ੍ਰਬੰਧਕਾ ਨੇ ਉਮੰਗ ਸੰਸਥਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਵਿਦਿਆਰਥੀ ਪ੍ਰਾਪਤ ਗਿਆਨ ਨੂੰ ਆਪਣੀ ਕਰੀਅਰ ਯਾਤਰਾ ਵਿੱਚ ਲਾਗੂ ਕਰਨਗੇ।

Scroll to Top