ਚੰਡੀਗੜ, 3 ਸਤੰਬਰ : ਪੰਜਾਬ ਜਿਥੇ ਇਕ ਪਾਸੇ ਹੜ੍ਹਾਂ ਦੀ ਮਾਰ ਝਲ ਰਿਹਾ ਹੈ, ਉਥੇ ਦੂਸਰੇ ਪਾਸੇ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਕੇ ਰਹਿ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ/ ਕਾਲਜਾਂ/ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ | ਉਨਾ ਕਿਹਾਕਿ ਰਾਹਤ ਕਾਰਜ ਜਾਰੀ ਹਨ।