ਦਿੱਲੀ, 6 ਸਤੰਬਰ : ਇਕ ਐਬੂਲੈਸ ਡੂੰਘੀ ਖੱਡ ਵਿਚ ਡਿਗਣ ਕਾਰਨ ਵੱਡਾ ਹਾਦਸਾ ਘਟ ਗਿਆ ਹੈ, ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਊਨਾ ਜ਼ਿਲ੍ਹੇ ਦੇ ਗਗਰੇਟ ਨੇੜੇ ਮੰਘੂਵਾਲ ਵਿਖੇ ਇੱਕ ਨਿੱਜੀ ਐਂਬੂਲੈਂਸ ਦੇ ਇੱਕ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਇੱਕ ਮਰੀਜ਼ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਐਂਬੂਲੈਂਸ ਕਾਂਗੜਾ ਜ਼ਿਲ੍ਹੇ ਦੇ ਜਸੂਰ ਤੋਂ ਆ ਰਹੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤਾਂ ਨੂੰ ਡਾ. ਰਾਜੇਂਦਰ ਪ੍ਰਸਾਦ ਮੈਡੀਕਲ ਕਾਲਜ ਅਤੇ ਹਸਪਤਾਲ ਟਾਂਡਾ ਤੋਂ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਜਾ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਇੱਕ ਤਿੱਖੇ ਮੋੜ ’ਤੇ ਐਂਬੂਲੈਂਸ ਦੇ ਡਰਾਈਵਰ ਨੇ ਸਟੀਅਰਿੰਗ ਤੋਂ ਕੰਟਰੋਲ ਗੁਆ ਦਿੱਤਾ ਅਤੇ ਐਂਬੂਲੈਂਸ ਖੱਡ ਵਿੱਚ ਜਾ ਡਿੱਗੀ।
ਇਸ ਘਟਨਾ ਦੌਰਾਨ ਮਰੀਜ਼ ਸਮੇਤ ਤਿੰਨ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ