ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪੰਜਾਬ ਦਾ ਦੌਰਾ

ਦਿੱਲੀ, 7 ਸਤੰਬਰ : ਪੰਜਾਬ ਅੰਦਰ ਆਈ ਹੜਾਂ ਦੀ ਭਾਰੀ ਆਪਦਾ ਦੇ ਕਾਰਨ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਦਾ ਦੌਰਾ ਕਰਨਗੇ। ਦਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੀ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ।

ਪ੍ਰਧਾਨ ਮੰਤਰੀ ਦੀ ਤਜਵੀਜ਼ਤ ਫੇਰੀ ਦੇ ਸ਼ਡਿਊਲ ਨੂੰ ਅੰਤਿਮ ਰੂਪ ਦੇਣ ਮਗਰੋਂ ਐਤਵਾਰ ਸਵੇਰੇ ਪੰਜਾਬ ਸਰਕਾਰ ਨਾਲ ਸਾਂਝਾ ਕੀਤਾ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸਦੀ ਪੁਸ਼ਟੀ ਕੀਤੀ ਹੈ।

ਜਾਖੜ ਨੇ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਬਾਰੇ ਬਹੁਤ ਚਿੰਤਤ ਹਨ ਅਤੇ ਇਸ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਹ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਵਧ ਤੋਂ ਵਧ ਸਹਾਇਤਾ ਪ੍ਰਦਾਨ ਕਰਨ ਲਈ ਸਥਾਨਕ ਹਾਲਾਤ ਦੀ ਨਿੱਜੀ ਤੌਰ ‘ਤੇ ਸਮੀਖਿਆ ਕੀਤੀ ਜਾ ਸਕੇ ਅਤੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾ ਸਕੇ। ਇਸ ਲਈ ਉਹ 9 ਸਤੰਬਰ ਨੂੰ ਦੌਰਾ ਕਰਨਗੇ।

Scroll to Top