Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 04 Nov 2026 | 11:38 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਟਾਈਪ ਤੇ ਸ਼ਾਰਟਹੈਂਡ ’ਚ ਦਾਖਲੇ ਲਈ 23 ਸਤੰਬਰ ਤੱਕ ਕੀਤੇ ਜਾ ਸਕਦੇ ਅਪਲਾਈ

ਪੰਜਾਬੀ ਟਾਈਪ ਤੇ ਸ਼ਾਰਟਹੈਂਡ ’ਚ ਦਾਖਲੇ ਲਈ 23 ਸਤੰਬਰ ਤੱਕ ਕੀਤੇ ਜਾ ਸਕਦੇ ਅਪਲਾਈ

ਪਟਿਆਲਾ, 10 ਸਤੰਬਰ : ਭਾਸ਼ਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੀ ਪੰਜਾਬੀ ਟਾਈਪ ਤੇ ਸ਼ਾਰਟਹੈਂਡ ਲਈ ਆਮ ਸ਼੍ਰੇਣੀ ਦੀਆਂ ਖਾਲੀ ਰਹਿ ਗਈਆਂ ਸੀਟਾਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਮਨਜਿੰਦਰ ਸਿੰਘ, ਖੋਜ ਅਫ਼ਸਰ, ਪਟਿਆਲਾ ਨੇ ਕਿਹਾ ਕਿ ਸੈਸ਼ਨ 2025-26 ਲਈ ਮੁਢਲੀ ਸ਼੍ਰੇਣੀ (ਆਮ) ਦੇ ਦਾਖਲੇ ਦੀ ਪ੍ਰਕਿਰਿਆ 10 ਸਤੰਬਰ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਤੋਂ ਦਸਤੀ ਫਾਰਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੈ ਸਕਦੇ ਹਨ। ਫਾਰਮ ਭਰਨ ਦੀ ਅੰਤਿਮ ਮਿਤੀ 23 ਸਤੰਬਰ, 2025 ਹੈ ਅਤੇ ਇੰਟਰਵਿਊ ਦੀ ਮਿਤੀ 25 ਸਤੰਬਰ, 2025 ਹੈ। ਇਸ ਕੋਰਸ ਲਈ ਵਿਦਿਅਕ ਯੋਗਤਾ ਗੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ। ਇਸ ਸ਼੍ਰੇਣੀ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਮਿਤੀ 23 ਸਤੰਬਰ ਤੱਕ ਆ ਕੇ ਫਾਰਮ ਭਰ ਸਕਦੇ ਹਨ। ਇਸ ਕੋਰਸ ਦਾ ਸਮਾਂ ਇੱਕ ਸਾਲ ਦਾ ਹੈ।

Scroll to Top