ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ

ਦਿੱਲੀ, 12 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਸਮਾਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦਾ ’ਕੱਲਾ ’ਕੱਲਾ ਪੈਸਾ ਲੋਕਾਂ ਨੂੰ ਮਿਲ ਨਹੀਂ ਜਾਂਦਾ ਉਦੋਂ ਤੱਕ ਉਹ ਨਾ ਖ਼ੁਦ ਚੈਨ ਨਾਲ ਸੌਣਗੇ ਅਤੇ ਨਾ ਹੀ ਅਧਿਕਾਰੀਆਂ ਨੂੰ ਸੌਣ ਦੇਣਗੇ।

ਮਾਨ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਦੀਵਾਲੀ ਤੱਕ ਮੁਆਵਜ਼ਾ ਰਾਸ਼ੀ ਲੋਕਾਂ ਤੱਕ ਪਹੁੰਚ ਜਾਵੇਗੀ ਅਤੇ ਕਿਸੇ ਵੀ ਘਰ ਦਾ ਚੁੱਲ੍ਹਾ ਬੁੱਝਣ ਨਹੀਂ ਦਿੱਤਾ ਜਾਵੇਗਾ। ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਵਰਚੂਅਲ ਮੀਟਿੰਗ ਕਰਨ ਮਗਰੋਂ ਐਲਾਨ ਕੀਤਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਡੇਢ ਮਹੀਨੇ ਦੇ ਅੰਦਰ-ਅੰਦਰ ਵੰਡ ਦਿੱਤੀ ਜਾਵੇਗੀ ਅਤੇ ਪਹਿਲਾ ਚੈੱਕ ਇੱਕ ਮਹੀਨੇ ’ਚ ਤਿਆਰ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ 30 ਤੋਂ 40 ਦਿਨਾਂ ’ਚ ਸਪੈਸ਼ਲ ਗਿਰਦਾਵਰੀ ਦਾ ਕੰਮ ਮੁਕੰਮਲ ਹੋ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਦਾ 20 ਹਜ਼ਾਰ ਰੁਪਏ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਮਜ਼ਦੂਰਾਂ ਦੀ ਮਦਦ ਵੀ ਕੀਤੀ ਜਾਵੇਗੀ।

Scroll to Top