ਦਿਲੀ, 26 ਸਤੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸਲ ਮੀਡੀਆ ਅਕਾਊਟ ਰਾਹੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਨੂੰ ਸ਼ਰਧਾਂਜਲੀ ਅਰਪਣ ਕੀਤੀ ਹੈ। ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਜਿਥੇ ਸ਼ਰਧਾਂਜਲੀ ਦਿੱਤੀ ਉਥੇ ਵੱਖ ਵੱਖ ਭੂਮਿਕਾਵਾਂ ਰਾਹੀਂ ਦੇਸ਼ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ।
ਸ੍ਰੀ ਮੋਦੀ ਨੇ ਐਕਸ ’ਤੇ ਕਿਹਾ, ‘‘ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ। ਅਸੀਂ ਜਨਤਕ ਜੀਵਨ ਵਿੱਚ ਉਨ੍ਹਾਂ ਦੇ ਲੰਬੇ ਸਾਲਾਂ ਦੌਰਾਨ ਸਾਡੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ।”
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਨਿਮਰਤਾ ਤੇ ਬੁੱਧੀਮਾਨ ਵਿਅਕਤੀ ਵਜੋਂ ਅਤੇ ਇੱਕ ਮਜ਼ਬੂਤ ਅਰਥਚਾਰਾ ਬਣਾਉਣ ਵਿੱਚ ਉਨ੍ਹਾਂ ਦੇ ਇਤਿਹਾਸਕ ਯੋਗਦਾਨ ਲਈ ਯਾਦ ਕੀਤਾ।