ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿਚ ਹੋਏ ਜਖਮੀ

ਚੰਡੀਗੜ, 27 ਸਤੰਬਰ : ਪੰਜਾਬੀ ਇੰਡਸਟਰੀ ਵਿਚ ਜਾਨੇ ਮਾਨੇ ਗਾਇਕ ਰਾਜਵੀਰ ਜਵੰਦਾ ਦਾ ਅੱਜ ਇਕ ਹੋਏ ਸੜਕ ਹਾਦਸੇ ਵਿਚ ਗੰਭੀਰ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੇਹੱਦ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਮੋਟਰਸਾਈਕਲ ਉੱਤੇ ਸਵਾਰ ਸਨ, ਜਦੋਂ ਉਨ੍ਹਾਂ ਨਾਲ ਹਾਦਸਾ ਵਾਪਰਿਆ। ਰਾਜਵੀਰ ਜਵੰਦਾ ਦੇ ਹਾਦਸੇ ਦੀ ਖਬਰ ਸੁਣਦਿਆਂ ਹੀ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੱਖ ਵੱਖ ਗਾਇਕ ਤੇ ਉਨ੍ਹਾਂ ਦੇ ਮਿੱਤਰ ਤੇ ਰਿਸ਼ਤੇਦਾਰ ਪਹੁੰਚਣੇ ਸ਼ੁਰੂ ਹੋ ਗਏ ਹਨ।

Scroll to Top