ਪੰਜਾਬੀ ਯੂਨੀਵਰਸਿਟੀ ਵਿਖੇ ਆਨਲਾਈਨ ਐੱਨ. ਈ.ਪੀ. ਓਰੀਐਂਟੇਸ਼ਨ  ਪ੍ਰੋਗਰਾਮ ਆਰੰਭ

ਪਟਿਆਲਾ, 30 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ. ਐੱਮ.ਟੀ.ਟੀ.ਸੀ.) ਵਿਖੇ ਅੱਠ ਦਿਨਾ ਆਨਲਾਈਨ ਐੱਨ. ਈ.ਪੀ. ਓਰੀਐਂਟੇਸ਼ਨ ਪ੍ਰੋਗਰਾਮ ਆਰੰਭ ਹੋ ਗਿਆ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਆਪਣੇ ਸੰਬੋਧਨ ਵਿੱਚ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਇਹ ਪ੍ਰੋਗਰਾਮ ਅਧਿਆਪਕਾਂ ਨੂੰ ਅਕਾਦਮਿਕ ਉੱਤਮਤਾ ਅਤੇ ਪੇਸ਼ੇਵਰ ਪ੍ਰਦਰਸ਼ਨ ਵਿੱਚ ਸਰਗਰਮ ਸ਼ਮੂਲੀਅਤ ਲਈ ਤਿਆਰ ਕਰਦਾ ਹੈ।

 ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਡਾਇਰੈਕਟਰ, ਯੋਜਨਾ ਅਤੇ ਨਿਰੀਖਣ  ਡਾ. ਸੁਖਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਗਰਾਮ ਪੰਜਾਬੀ ਯੂਨੀਵਰਸਿਟੀ ਦੀ ਸਿੱਖਿਆ ਸੁਧਾਰਾਂ ਨੂੰ ਅੱਗੇ ਵਧਾਉਣ ਅਤੇ ਅਧਿਆਪਕਾਂ ਨੂੰ ਗਤੀਸ਼ੀਲ ਅਕਾਦਮਿਕ ਮਾਹੌਲ ਲਈ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਐੱਮ. ਐੱਮ.ਟੀ.ਟੀ.ਸੀ. ਡਾਇਰੈਕਟਰ, ਪ੍ਰੋ. (ਡਾ.) ਰਮਨ ਮੈਣੀ ਨੇ ਦੱਸਿਆ ਕਿ ਇਹ ਪਹਿਲਕਦਮੀ ਰਾਸ਼ਟਰੀ ਸਿੱਖਿਆ ਨੀਤੀ (ਐੱਨ.ਈ.ਪੀ.) 2020 ਨਾਲ਼ ਜੁੜੀ ਹੈ, ਜੋ ਇੱਕ ਸੰਪੂਰਨ, ਲਚਕਦਾਰ, ਅਤੇ ਬਹੁ-ਅਨੁਸ਼ਾਸਨੀ ਸਿੱਖਿਆ ਪ੍ਰਣਾਲੀ ਨੂੰ ਭਾਰਤੀ ਕਦਰਾਂ ਕੀਮਤਾਂ ਸਹਿਤ ਵਿਸ਼ਵਵਿਆਪੀ ਮਿਆਰਾਂ ਨਾਲ ਜੋੜਦੀ ਹੈ। ਉਨ੍ਹਾਂ ਨੇ ਕੋਰਸ ਕੋਆਰਡੀਨੇਟਰ ਪ੍ਰੋ. ਬਲਰਾਜ ਸਿੰਘ ਸੈਣੀ, ਡੀਨ, ਕਾਲਜ ਵਿਕਾਸ ਕੌਂਸਲ, ਅਤੇ ਡਾ. ਵਿਲੀਅਮਜੀਤ ਸਿੰਘ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।

Scroll to Top