ਪਟਿਆਲਾ, 1 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਸਾਹਿਤ ਅਤੇ ਆਲੋਚਨਾ ਦੀ ਪ੍ਰਮੁੱਖ ਸ਼ਖ਼ਸ਼ੀਅਤ ਡਾ. ਕਮਲੇਸ਼ ਉੱਪਲ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਉਨ੍ਹਾਂ ‘ਪੰਜਾਬੀ ਨਾਟਕ ਅਤੇ ਰੰਗਮੰਚ’ ਵਿਸ਼ੇ ਉੱਪਰ ਆਪਣੇ ਵਿਚਾਰ ਪ੍ਰਗਟਾਏ।
ਵਿਭਾਗ ਮੁਖੀ ਡਾ. ਪਰਮੀਤ ਕੌਰ ਨੇ ਇਸ ਮੌਕੇ ਬੋਲਦਿਆਂ ਪ੍ਰੋਫੈਸਰ ਕਮਲੇਸ਼ ਉੱਪਲ ਵੱਲੋਂ ਯੂਨੀਵਰਸਿਟੀ ਵਿੱਚ ਬਿਤਾਏ ਸਮੇਂ ਦਾ ਜ਼ਿਕਰ ਕੀਤਾ। ਪ੍ਰੋ. ਕਮਲੇਸ਼ ਉੱਪਲ ਨੇ ਪੰਜਾਬੀ ਨਾਟਕ ਅਤੇ ਰੰਗਮੰਚ ਬਾਰੇ ਵੱਖ-ਵੱਖ ਅਹਿਮ ਨੁਕਤੇ ਦਸਦਿਆਂ ਆਪਣੇ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਆਪਣੇ ਅਧਿਆਪਨ ਕਾਲ ਅਤੇ ਵਿਦਿਆਰਥੀਆਂ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ। ਉਨ੍ਹਾਂ ਪੰਜਾਬੀ ਨਾਟਕ ਅਤੇ ਰੰਗ ਮੰਚ ਦੇ ਖੇਤਰ ਦੀਆਂ ਪ੍ਰਾਪਤੀਆਂ ਅਤੇ ਸੰਭਾਵਨਾਵਾਂ ਨੂੰ ਬਿਆਨ ਕਰਦਿਆਂ ਆਪਣੇ ਕਾਰਜਕਾਲ ਵਿੱਚ ਤਿਆਰ ਕਰਵਾਏ ਨਾਟਕਾਂ ਦਾ ਵੇਰਵਾ ਵੀ ਪੇਸ਼ ਕੀਤਾ ।
ਇਸ ਮੌਕੇ ਵਿਭਾਗ ਦੇ ਪ੍ਰੋਫੈਸਰ ਅਤੇ ਯੁਵਕ ਭਲਾਈ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਪ੍ਰੋਫੈਸਰ ਕਮਲੇਸ਼ ਉੱਪਲ ਦਾ ਧੰਨਵਾਦ ਕਰਦਿਆਂ ਉਹਨਾਂ ਦੇ ਇਮਾਨਦਾਰ ਸਰੂਪ, ਸੰਘਰਸ਼ ਅਤੇ ਉਹਨਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਦਾ ਵੇਰਵਾ ਪੇਸ਼ ਕੀਤਾ ।
ਇਸ ਮੌਕੇ ਡਾ. ਜਸਵੀਰ ਕੌਰ, ਡਾ. ਵੀਰਪਾਲ ਕੌਰ, ਡਾ. ਇੰਦਰਜੀਤ ਕੌਰ ਗੋਲਡੀ, ਡਾ. ਲੱਖਾ ਲਹਿਰੀ, ਡਾਲੀ ਸਿੰਘ, ਬਲਕਰਨ ਬਰਾੜ ਅਤੇ ਹਰਿੰਦਰ ਹੁੰਦਲ ਸ਼ਾਮਿਲ ਸਨ