Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 12:26 pm

+91 90915 01313 , +91 90916 01313

punjabbanni@gmail.com
punjabbani@yahoo.com

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ 17 ਲੜਕੀਆਂ ਦੇ ਬਾਕਸਿੰਗ ਦੇ ਹੋਏ ਮੁਕਾਬਲੇ

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ 17 ਲੜਕੀਆਂ ਦੇ ਬਾਕਸਿੰਗ ਦੇ ਹੋਏ ਮੁਕਾਬਲੇ

ਪਟਿਆਲਾ, ਅਕਤੂਬਰ 5 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ  ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ.ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਕਿਹਾ ਅੰਡਰ 17 ਲੜਕੀਆਂ ਬਾਕਸਿੰਗ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਪੀ.ਐਮ.ਸ਼ੀ੍ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ 3 ਅਕਤੂਬਰ ਤੋਂ 6 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ।ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੋਰ ਤੇ ਪ੍ਰਿੰਸੀਪਲ ਵਿਜੇ ਕਪੂਰ ਪੀ.ਐਮ.ਸ਼ੀ੍ ਸਸਸਸ ਮਲਟੀਪਰਪਜ਼, ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ।

ਇਸ ਮੌਕੇ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਬਾਕਸਿੰਗ ਦੇ ਅਬਜ਼ਰਵਰ ਤਾਰਾ ਸਿੰਘ, ਆਫੀਸ਼ੀਅਲ ਲਕਸ਼ਮੀ, ਅਨਿਲ ਕੁਮਾਰ, ਪ੍ਰੀਤਪਾਲ ਸਿੰਘ, ਦੀਪਇੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਵਿਕਰਮਜੀਤ ਸਿੰਘ, ਪਰਮਜੀਤ ਸਿੰਘ ਸੋਹੀ, ਤਨਵੀਰ ਸਿੰਘ, ਰਾਜੇਸ਼ ਪਾਂਡੇ, ਸੰਧਿਆ ਰਾਣਾ, ਅਨਿਲ ਚਹਿਲ, ਰੁਪਿੰਦਰ ਸਿੰਘ, ਰਾਜੇਸ਼ ਬਠਿੰਡਾ, ਦਿਆ ਸਿੰਘ, ਰਾਕੇਸ਼ ਕੁਮਾਰ ਲਚਕਾਣੀ, ਜਸਵਿੰਦਰ ਸਿੰਘ ਗੱਜੂਮਾਜਰਾ ਸਨ।

Scroll to Top