Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

ਕਿਹਾ, ਕਾਲਜ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਹਰ ਸਾਲ 60 ਸੀਟਾਂ ‘ਤੇ ਹੋਣਗੇ ਦਾਖਲੇ

ਚੰਡੀਗੜ੍ਹ, 17 ਅਗਸਤ:

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ ਗਿਆ ਹੈ ਅਤੇ ਹੁਣ ਇੱਥੇ ਹਰ ਸਾਲ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੰਦਿਆਂ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਦੀ ਬੰਦ ਕੀਤੀ ਗਈ ਪੜ੍ਹਾਈ ਨੂੰ ਮੁੜ ਸ਼ੁਰੂ ਕਰਵਾਉਣ ਲਈ ਪਿਛਲੇ ਮਹੀਨਿਆਂ ਦੌਰਾਨ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਕਾਲਜ ਵਿਖੇ ਹੁਣ ਇਸ ਕੋਰਸ ਦੀ ਪੜ੍ਹਾਈ ਮੁੜ ਸ਼ੁਰੂ ਕਰਵਾਉਣ ਲਈ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਰਾਖਵੀਆਂ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ।

ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ।

ਸ. ਸੰਧਵਾਂ ਨੇ ਕਿਹਾ ਕਿ ਇਸ ਕੋਰਸ ਦੇ ਸ਼ੁਰੂ ਹੋਣ ਨਾਲ ਬੜੇ ਦੂਰਦਰਸ਼ੀ ਨਤੀਜੇ ਹਾਸਲ ਹੋਣਗੇ, ਜਿਸ ਤਹਿਤ ਜਿੱਥੇ ਇਸ ਇਲਾਕੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਨੌਜਵਾਨਾਂ ਨੂੰ ਖੇਤੀਬਾੜੀ ਵਿਗਿਆਨਕ ਢੰਗ ਨਾਲ ਕਰਨ ਦੀ ਸੋਝੀ ਆਵੇਗੀ, ਉੱਥੇ ਨਾਲ ਹੀ ਕਿਸਾਨਾਂ ਨੂੰ ਵੀ ਅਸਿੱਧੇ ਤੌਰ ਤੇ ਲਾਭ ਹੋਵੇਗਾ।

Scroll to Top