ਰੋਡਵੇਜ਼ ਸੁਪਰਡੈਂਟ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ

ਜਲੰਧਰ — ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਚਲਾਈ ਮੁਹਿੰਮ ਦੌਰਾਨ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।

ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਸੇਵਾਮੁਕਤ ਡਰਾਈਵਰ ਦੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸੁਪਰਡੈਂਟ ਨੇ ਉਸ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50,000 ਰੁਪਏ ਮੰਗੇ, ਜਿਸ ਵਿੱਚੋਂ ਉਹ 40,000 ਰੁਪਏ ਲਈ ਸਹਿਮਤ ਹੋ ਗਿਆ।

ਸ਼ਿਕਾਇਤਕਾਰ ਨੇ ਵਿਜੀਲੈਂਸ ਕੋਲ ਦਾਅਵਾ ਕੀਤਾ ਕਿ ਸੁਪਰਡੈਂਟ ਨੇ ਪਹਿਲਾਂ ਹੀ ਲੇਬਰ ਕੋਰਟ ਵਿੱਚ ਚਲ ਰਹੇ ਕੇਸ ਦੌਰਾਨ ਉਸ ਕੋਲੋਂ 1,54,000 ਰੁਪਏ ਦੀ ਕਿਸ਼ਤਾਂ ਵਿੱਚ ਰਿਸ਼ਵਤ ਹਾਸਲ ਕੀਤੀ ਸੀ।

ਵਿਜੀਲੈਂਸ ਬਿਊਰੋ ਨੇ ਤੁਰੰਤ ਕਾਰਵਾਈ ਕਰਕੇ ਦੋਸ਼ੀ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਅਤੇ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਰੱਖੀ ਹੈ।


Scroll to Top