SGPC ਪ੍ਰਧਾਨ ਨੇ ਪਾਬੰਦੀ ਬਾਰੇ ਭਾਰਤ ਸਰਕਾਰ ਕੋਲ ਮਾਮਲਾ ਉਠਾਇਆ

ਅਮਰੀਕਾ / ਨਵੀਂ ਦਿੱਲੀ — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕੀ ਸਰਕਾਰ ਦੇ ਅਮਰੀਕੀ ਰੱਖਿਆ ਬਲਾਂ (US Army) ਵਿੱਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਚਿੰਤਾ ਪ੍ਰਗਟਾਈ।

ਪੱਤਰ ਵਿੱਚ ਧਾਮੀ ਨੇ ਮੰਗ ਕੀਤੀ ਹੈ ਕਿ ਇਸ ਫੈਸਲੇ ਨਾਲ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਅਤੇ ਮੌਲਿਕ ਅਧਿਕਾਰਾਂ ਉੱਤੇ ਸੱਟ ਪੈਂਦੀ ਹੈ, ਇਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਸਿੱਖਾਂ ਨੂੰ ਆਪਣੀ ਧਰਮ ਅਨੁਸਾਰ ਸੇਵਾ ਕਰਨ ਦੀ ਆਗਿਆ ਦਿੱਤੀ ਜਾਵੇ।

SGPC ਪ੍ਰਧਾਨ ਨੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਕਿ ਅਮਰੀਕਾ ਸਰਕਾਰ ਦੇ ਅਧਿਕਾਰੀ ਦਾ ਇਹ ਬਿਆਨ ਸਿੱਖ ਪਰੰਪਰਾਵਾਂ ਅਤੇ ਮੌਲਿਕ ਅਧਿਕਾਰਾਂ ਨੂੰ ਅੱਖੋ-ਪਰੋਖੇ ਕਰਨ ਵਾਲਾ ਹੈ ਅਤੇ ਇਸਨੂੰ ਨਿਆਂਸੰਗਤ ਤਰੀਕੇ ਨਾਲ ਸੰਭਾਲਣਾ ਜਰੂਰੀ ਹੈ।

Scroll to Top