Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 9:33 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਵਧਾਈ ਦਿੱਤੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਵਧਾਈ ਦਿੱਤੀ

ਅੰਮ੍ਰਿਤਸਰ:- 7 ਅਕਤੂਬਰ – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਸੰਗਤਾਂ ਨੂੰ ਦਿਲੋਂ ਵਧਾਈ ਪੇਸ਼ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਜਿੱਥੇ ਮਨੁੱਖਤਾ ਨੂੰ ਕਿਰਤ ਕਮਾਈ ਦਾ ਸੰਦੇਸ਼ ਦਿੱਤਾ ਉਥੇ ਉਹ ਵੱਡੇ ਧਰਮਦਾਨੀ ਵੀ ਸਨ।

ਉਨ੍ਹਾਂ ਕਿਹਾ ਸ੍ਰੀ ਗੁਰੂ ਰਾਮਦਾਸ ਜੀ ਨੇ ਸੰਤੋਖਸਰ ਤੇ ਸ੍ਰੀ ਅੰਮ੍ਰਿਤਸਰ ਸਰੋਵਰ ਦੀ ਖੁਦਵਾਈ ਕਰਵਾਈ, ਅੰਮ੍ਰਿਤਸਰ ਨਗਰੀ ਦੀ ਨੀਂਹ ਰੱਖੀ। ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖਾਂ ਦੀ ਅਗਵਾਈ ਲਈ ਵਧੇਰੇ ਬਾਣੀ ਰਚੀ। ਉਨ੍ਹਾਂ ਕਿਹਾ ਗੁਰੂ ਜੀ ਨੇ ਸਿੱਖਾਂ ਲਈ ਰਹੁ ਰੀਤਿ ਗੁਰਮਰਯਾਦਾ ਕਾਇਮ ਕੀਤੀ। ਸੂਹੀ ਰਾਗ ਵਿੱਚ ਲਾਵਾਂ ਰਚੀਆਂ ਅਤੇ ਦੋ ਸ਼ਬਦ ਵਿਆਹ ਸਮੇਂ ਘੋੜੀਆਂ ਦੀ ਧਾਰਨਾ ਦੇ ਰਚੇ।

ਉਨ੍ਹਾਂ ਦੇ ਪਰਉਪਕਾਰਾਂ ਤੋਂ ਸੇਧ ਤੇ ਰੋਸ਼ਨੀ ਲੈ ਕੇ ਹਰ ਮਨੁੱਖ ਨੂੰ ਜੀਵਨ ਸਫਲਾ ਕਰਨਾ ਚਾਹੀਦਾ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਸੰਗਤਾਂ ਨੂੰ ਦਿਲੋਂ ਵਧਾਈ ਦੇਂਦਿਆਂ ਕਿਹਾ ਮੈਂ ਕਾਮਨਾ ਕਰਦਾ ਹਾਂ ਕਿ ਹਰ ਸਿੱਖ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਧਾਰਨ ਕਰੇ।

Scroll to Top