ਮੁੰਬਈ, 8 ਅਕਤੂਬਰ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਬੁੱਧਵਾਰ ਨੂੰ ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ ਪਹੁੰਚੇ, ਜਿੱਥੇ ਉਹ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦੋਵੇਂ ਨੇਤਾਵਾਂ ਦੀ ਇਹ ਬੈਠਕ ਭਾਰਤ-ਯੂਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।
ਸਟਾਰਮਰ ਦੇ ਮੁੰਬਈ ਪਹੁੰਚਣ ’ਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ, ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ।
ਬ੍ਰਿਟਿਸ਼ ਪ੍ਰਧਾਨ ਮੰਤਰੀ ਨਾਲ ਲੰਡਨ ਤੋਂ ਇੱਕ ਉੱਚ ਪੱਧਰੀ ਵਪਾਰਕ ਵਫ਼ਦ ਵੀ ਮੁੰਬਈ ਆਇਆ ਹੈ। ਦੌਰੇ ਦੌਰਾਨ, ਸਟਾਰਮਰ ਸੀਈਓ ਫੋਰਮ ਅਤੇ ਗਲੋਬਲ ਫਿਨਟੈਕ ਫੈਸਟ ਦੇ ਛੇਵੇਂ ਐਡੀਸ਼ਨ ਵਿੱਚ ਵੀ ਸ਼ਿਰਕਤ ਕਰਨਗੇ।
ਇਹ ਮੁਲਾਕਾਤ ਦੋਵੇਂ ਦੇਸ਼ਾਂ ਵਿਚਕਾਰ ਆਰਥਿਕ, ਤਕਨੀਕੀ ਤੇ ਨਿਵੇਸ਼ਕ ਸਹਿਯੋਗ ਨੂੰ ਵਧਾਉਣ ਵੱਲ ਕੇਂਦ੍ਰਿਤ ਰਹੇਗੀ।