ਪੱਛਮੀ ਬੰਗਾਲ – ਦੁਰਗਾਪੁਰ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ ਚੌਥਾ ਮੁਲਜ਼ਮ ਗ੍ਰਿਫ਼ਤਾਰ ਹੋ ਗਿਆ ਹੈ। ਇਹ ਜਾਣਕਾਰੀ ਆਸਨਸੋਲ-ਦੁਰਗਾਪੁਰ ਪੁਲੀਸ ਕਮਿਸ਼ਨਰੇਟ ਨੇ ਸ਼ੇਅਰ ਕੀਤੀ।
ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਸੀ। ਸਥਾਨਕ ਅਦਾਲਤ ਨੇ ਐਤਵਾਰ ਨੂੰ ਦੁਰਗਾਪੁਰ ਵਿੱਚ ਇੱਕ ਮੈਡੀਕਲ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਦੋਸ਼ਾਂ ਦੇ ਤਹਿਤ ਤਿੰਨ ਮੁਲਜ਼ਮਾਂ ਨੂੰ 10 ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ ਸੀ।