Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 2:08 am

+91 90915 01313 , +91 90916 01313

punjabbanni@gmail.com
punjabbani@yahoo.com

ਦੁੱਖ ਦੀ ਘੜੀ 'ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ ਸਰਕਾਰ-ਡਾ. ਬਲਬੀਰ ਸਿੰਘ

ਦੁੱਖ ਦੀ ਘੜੀ 'ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ ਸਰਕਾਰ-ਡਾ. ਬਲਬੀਰ ਸਿੰਘ

ਘਨੌਰ, 15 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੁੱਖ ਦੀ ਘੜੀ ‘ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ। ਸਿਹਤ ਮੰਤਰੀ ਅੱਜ ਘਨੌਰ ਵਿਖੇ ਵਿਧਾਇਕ ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਹਲਕੇ ਦੇ ਪਿੰਡਾਂ ਸਮਸ਼ਪੁਰ, ਸ਼ੇਖਪੁਰ ਦਾਖਲੀ ਲੋਹਸਿੰਬਲੀ ਤੇ ਸਮਸ਼ਪੁਰ ਦੇ ਹੜ੍ਹ ਪ੍ਰਭਾਵਿਤ 232 ਕਿਸਾਨਾਂ ਨੂੰ 88 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਪੁੱਜੇ ਹੋਏ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ ਹੜ੍ਹਾਂ ਨੇ ਸਾਡੀ ਸੋਚ ਤੋਂ ਵੀ ਪਰ੍ਹੇ ਤੇ ਇਸ ਸਦੀ ਦੀ ਸਭ ਤੋਂ ਵੱਡੀ ਬਰਬਾਦੀ ਕੀਤੀ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ 30 ਦਿਨਾਂ ਦੇ ਅੰਦਰ-ਅੰਦਰ ਤੇ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ-ਪਹਿਲਾਂ

ਹੜ੍ਹਾਂ ਤੋਂ ਪ੍ਰਭਾਵਿਤ ਲਾਭਪਾਤਰੀਆਂ ਨੂੰ ਚੈਕ ਤਕਸੀਮ ਕਰਕੇ ਸੂਬੇ ਦੇ ਹੜ੍ਹ ਪੀੜਤਾਂ ਦੇ ਨਾਲ ਖੜ੍ਹੇ ਹੋਣ ਦਾ ਸਬੂਤ ਦਿੱਤਾ ਹੈ। ਇਸ ਤੋਂ ਸੂਬਾ ਸਰਕਾਰ ਨੇ ‘ਜਿਸਦਾ ਖੇਤ, ਉਸਦੀ ਰੇਤ’ ਨੀਤੀ ਪ੍ਰਵਾਨ ਕੀਤੀ ਜਦਕਿ ਕਣਕ ਦੇ ਮੁਫ਼ਤ ਬੀਜ ਤੇ ਡਾਕਟਰੀ ਜਾਂਚ ਲਈ ਹੜ÷  ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਸ ਸੰਕਟ ਵਿੱਚੋਂ ਸੂਬੇ ਨੂੰ ਕੱਢਣ ਦੀ ਬਜਾਏ ਕੇਂਦਰ ਸਰਕਾਰ ਜਾਣ-ਬੁੱਝ ਕੇ ਪੰਜਾਬ ਦੀਆਂ ਮੰਗਾਂ ਨੂੰ ਲਮਕਾ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਤੀ ਏਕੜ 50,000 ਰੁਪਏ ਦੇਣ ਦੀ ਬੇਨਤੀ ਕੀਤੀ ਸੀ, ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ।

ਇਸ ਦੇ ਬਾਵਜੂਦ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਰਕਮ ਵਿੱਚ 15 ਹਜ਼ਾਰ ਰੁਪਏ ਪੰਜਾਬ ਸਰਕਾਰ ਪਾ ਕੇ ਦੇ ਰਹੀ ਹੈ। ਜਦੋਂਕਿ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਦਿੱਤੇ ਜਾਣਗੇ, ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾਣਗੇ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਸੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਗਲੀਆਂ ਬਰਸਾਤਾਂ ਤੋਂ ਪਹਿਲਾਂ ਹੜ੍ਹਾਂ ਵਾਲੇ ਦਰਿਆਵਾਂ ਤੇ ਨਦੀਆਂ ਨੂੰ ਡੂੰਘਾ ਤੇ ਵਹਿਣ ਨੂੰ ਚੌੜਾ ਕੀਤਾ ਜਾਵੇਗਾ ਕਿਉਂਕਿ ਸਤਲੁਜ, ਬਿਆਸ, ਘੱਗਰ, ਟਾਂਗਰੀ ਤੇ ਮਾਰਕੰਡਾ ਵਿੱਚ ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਚੰਡੀਗੜ੍ਹ ਤੋਂ ਆਇਆ ਪਾਣੀ ਹੜ੍ਹ ਲਿਆ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਪਟਿਆਲਾ ਜ਼ਿਲ੍ਹੇ ਵਿੱਚ ਹੀ ਇਨ੍ਹਾਂ ਹੜ੍ਹਾਂ ਕਾਰਨ ਕਰੀਬ 141 ਪਿੰਡ ‘ਚ 19000 ਏਕੜ ਤੋਂ ਵੱਧ ਰਕਬੇ ‘ਚ ਫ਼ਸਲਾਂ ਮਾਰੀਆਂ ਗਈਆਂ ਹਨ।

ਉਨ੍ਹਾ ਕਿਹਾ ਕਿ ਪੰਜਾਬੀ ਹਮੇਸ਼ਾ ਤੋਂ ਆਪਣੇ ਮਿਹਨਤੀ ਸੁਭਾਅ ਲਈ ਜਾਣੇ ਜਾਂਦੇ ਹਨ, ਇਸ ਲਈ ਭਾਵੇਂ ਇਹ ਸੰਕਟ ਗੰਭੀਰ ਸੀ ਪਰ ਸਾਡਾ ਹੌਸਲਾ ਇਸ ਤੋਂ ਵੀ ਮਜ਼ਬੂਤ ਸੀ ਤੇ ਪੰਜਾਬੀਆਂ ਨੇ ਦੁੱਖ ‘ਚ ਵੀ ਹੌਂਸਲਾ ਨਹੀਂ ਹਾਰਿਆ। ਜਦੋਂਕਿ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲ੍ਹਾ ਵਿੱਚ ਵੀ ਵਿਸ਼ਵ ਭਰ ਦੇ ਸਮਾਜ ਸੇਵੀ ਅੱਗੇ ਆ ਕੇ ਰੰਗਲਾ ਪੰਜਾਬ ਦੇ ਪੋਰਟਲ ਰਾਹੀਂ ਯੋਗਦਾਨ ਪਾ ਰਹੇ ਹਨ।

ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਗੁਰਲਾਲ ਘਨੌਰ ਨੇ ਦੱਸਿਆ ਕਿ ਪਿੰਡ ਸੌਂਟਾ ਦੇ ਕਿਸਾਨਾਂ ਨੂੰ 13.80 ਲੱਖ ਰੁਪਏ, ਸ਼ੇਖਪੁਰ ਦਾਖਲੀ ਲੋਹਸਿੰਬਲੀ ਦੇ ਕਿਸਾਨਾਂ ਨੂੰ 13.72 ਲੱਖ ਰੁਪਏ ਅਤੇ ਸਮਸ਼ਪੁਰ ਦੇ ਕਿਸਾਨਾਂ ਨੂੰ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਐਸ.ਡੀ.ਐਮ ਅਵਿਕੇਸ਼ ਗੁਪਤਾ, ਤਹਿਸੀਲਦਾਰ ਪਰਦੀਪ ਕੁਮਾਰ ਸਮੇਤ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।

Scroll to Top