ਪਟਿਆਲਾ 27 ਅਕਤੂਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਏ ਖਾਲਸਾ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਜਾਣਕਾਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਅੱਜ ਦਸਤਾਰ ਮੁਕਾਬਲਿਆਂ ਨਾਲ ਸਬੰਧਤ ਪੋਸਟਰ ਰਿਲੀਜ਼ ਕਰਨ ਮੌਕੇ ਦਿੱਤੀ।
ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਤਾਰ ਏ ਖਾਲਸਾ ਜਥੇਬੰਦੀ ਦੇ ਅਹੁਦੇਦਾਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ ਅਤੇ ਦਸਤਾਰ ਮੁਕਾਬਲਿਆਂ ਨਾਲ ਸਬੰਧਤ ਪੋਸਟਰ ਰਿਲੀਜ਼ ਕਰਦਿਆਂ ਦੱਸਿਆ ਕਿ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਦੇੇ ਸਬੰਧ ਵਿਚ ਪ੍ਰੋਗਰਾਮ ਉਲੀਕੇ ਹਨ,
ਉਥੇ ਹੀ ਸਿੱਖ ਜਥੇਬੰਦੀਆਂ, ਸੁਸਾਇਟੀਆਂ ਵੱਲੋਂ ਅਜਿਹੇ ਸਮਾਗਮ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ, ਜਿਸ ਤਹਿਤ ਦਸਤਾਰ ਏ ਖਾਲਸਾ ਕਲੱਬ ਵੱਲੋਂ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਦਸਤਾਰ ਅਤੇ ਦੁਮਾਲੇ ਮੁਕਾਬਲੇ ਕਰਵਾਏ ਜਾਣਗੇ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਅਜੌਕੀ ਪੀੜੀ ਨੂੰ ਅਮੀਰ ਵਿਰਸੇ, ਇਤਿਹਾਸ ਅਤੇ ਆਪਣੇ ਸ਼ਾਨਾਮੱਤੀ ਇਤਿਹਾਸ ਦੀਆਂ ਪ੍ਰੰਪਰਾਵਾਂ ਨਾਲ ਜੋੜਨ ਲਈ ਅਜਿਹਾ ਪ੍ਰੋਗਰਾਮ ਉਲੀਕਿਆ ਹੈ, ਜਿਸ ਵਿਚ ਨੌਜਵਾਨ ਦਸਤਾਰ ਤੇ ਦੁਮਾਲੇ ਮੁਕਾਬਲਿਆਂ ਵਿਚ ਭਾਗ ਲੈ ਸਕਣਗੇ।
ਇਸ ਮੌਕੇ ਦਸਤਾਰ ਏ ਖਾਲਸਾ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਦਸਤਾਰ ਤੇ ਦੁਮਾਲੇ ਮੁਕਾਬਲ ੇ 2 ਨਵੰਬਰ ਨੂੰ ਝੰਡਾ ਗਰਾਊਂਡ ਰਾਜਪੁਰਾ ਵਿਖੇ ਹੋਣਗੇ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾੲਂੀ ਪ੍ਰਨਾਮ ਸਿੰਘ, ਗਿਆਨੀ ਫੂਲਾ ਸਿੰਘ, ਮੈਨੇਜਰ ਭਾਗ ਸਿੰਘ, ਰਿਕਾਰਡ ਕੀਪਰ ਸਰਬਜੀਤ ਸਿੰਘ ਅਤੇ ਦਸਤਾਰ ਏ ਖਾਲਸਾ ਟੀਮ ਦੇ ਅਹੁਦੇਦਾਰ ਮੈਂਬਰ ਸਾਹਿਬਾਨ ਸਾਮਲ ਸਨ।