ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ

ਪਟਿਆਲਾ, 04 ਨਵੰਬਰ2025   ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ ਉਨ੍ਹਾਂ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ

ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ‘ਕਿਰਤ ਕਰੋਨਾਮ ਜਪੋ ਅਤੇ ਵੰਡ ਛਕੋ’ ਸਮਾਜ ਵਿੱਚ ਅੱਜ ਵੀ ਸਾਰਥਕ ਹਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂਆਦਰਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਝੂਠਪਾਖੰਡ ਅਤੇ ਜਾਤ-ਪਾਤ ਵਰਗੀਆਂ ਬੁਰਾਈਆਂ ਤੋਂ ਬਚਣ ਦਾ ਸੁਨੇਹਾ ਦਿੱਤਾ। ਸਮਾਜ ਵਿੱਚ ਪ੍ਰੇਮਏਕਤਾ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਣਾ ਦਿੱਤੀ ਉਨ੍ਹਾਂ ਅਰਦਾਸ ਕੀਤੀ ਕਿ ਸੂਬੇ ਵਿੱਚ ਸਾਂਝਸ਼ਾਂਤੀ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਮੋਢੀ ਰਹੇ।

Scroll to Top