ਵਿਵਾਦਿਤ ਟਿਪਣੀਆਂ ਕਾਰਨ ਕਾਂਗਰਸੀ ਨੇਤਾ ਰਾਜਾ ਵੜਿੰਗ ਖਿਲਾਫ ਕੇਸ ਦਰਜ

ਕਪੂਰਥਲਾ, 5 ਨਵੰਬਰ 2025 : ਕਾਂਗਰਸ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀਆਂ ਕਥਿਤ ਤੌਰ ‘ਤੇ ਅਪਮਾਨਜਨਕ ਤੇ ਵਿਵਾਦਿਤ ਟਿੱਪਣੀਆਂ ਦੇ ਮਾਮਲੇ ਵਿੱਚ ਹੁਣ ਕਪੂਰਥਲਾ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਐਫ਼ਆਈਆਰ ਦਰਜ ਕੀਤੀ ਹੈ।

ਜਿਕਰਯੋਗ ਹੈ ਕਿ ਇਹ ਕਾਰਵਾਈ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀਆਂ ਕਥਿਤ ਤੌਰ ‘ਤੇ ਅਪਮਾਨਜਨਕ ਤੇ ਵਿਵਾਦਿਤ ਟਿੱਪਣੀਆਂ ਦੇ ਮਾਮਲੇ ਵਿੱਚ ਕੀਤੀ ਗਈ ਹੈ। ਇਹ ਸ਼ਿਕਾਇਤ ਮਰਹੂਮ ਬੂਟਾ ਸਿੰਘ ਦੇ ਭਤੀਜੇ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਵੱਲੋਂ ਦਿੱਤੀ ਗਈ।

ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਰਾਜਾ ਵੜਿੰਗ ਨੇ ਇੱਕ ਜਨਤਕ ਸਭਾ ਵਿੱਚ ਭਾਸ਼ਣ ਕਰਦੇ ਸਮੇਂ ਬੂਟਾ ਸਿੰਘ ਦੀ ਜਾਤ ਤੇ ਸਰੀਰਕ ਦਿੱਖ ਬਾਰੇ ਨਿੰਦਾਤਮਕ ਸ਼ਬਦਾਂ ਦੀ ਵਰਤੋਂ ਕੀਤੀ, ਜਿਸ ਨਾਲ ਉਨ੍ਹਾਂ ਦੇ ਪਰਿਵਾਰ ਤੇ ਸਮਾਜਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸਨੂੰ ਲੈ ਕੇ ਹੁਣ ਪਰਿਵਾਰ ਨੇ ਮਾਮਲਾ ਦਰਜ ਕਰਵਾਇਆ ਹੈ।

Scroll to Top