ਦਿਲੀ, 11 ਨਵੰਬਰ : ਦਿਲੀ ਦੇ ਲਾਲ ਕਿਲੇ ਨੇੜੇ ਹੋਏ ਵੱਡੇ ਭਿਆਨਕ ਬਲਾਸਟ ਤੋ ਬਾਅਦ ਹੁਣ ਦੇਸ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦੋ ਵਾਰ ਕੀਤੀ। ਪਹਿਲੀ ਮੀਟਿੰਗ ਸਵੇਰੇ ਹੋਈ ਜਦਕਿ ਦੂਜੀ ਦੁਪਹਿਰ ਵਿੱਚ ਬੁਲਾਈ ਗਈ।
ਜਿਕਰਯੋਗ ਹੈ ਕਿ ਦਿੱਲੀ ਪੁਲੀਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਗੈਰਕਾਨੂੰਨੀ ਸਰਗਰਮੀਆਂ ਰੋਕੂ ਕਾਨੂੰਨ (UAPA) ਅਤੇ ਵਿਸਫੋਟਕ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਹੈ। ਮੁੱਢਲੀ ਜਾਂਚ ਤੋਂ ਇਹ ਸੰਕੇਤ ਮਿਲੇ ਹਨ ਕਿ ਧਮਾਕੇ ਦੇ ਤਾਰ ਫਰੀਦਾਬਾਦ ਵਿੱਚ ਸਰਗਰਮ ਇੱਕ ਅਤਿਵਾਦੀ ਮੌਡੀਊਲ ਨਾਲ ਜੁੜੇ ਹੋ ਸਕਦੇ ਹਨ।
ਪੁਲੀਸ ਨੇ ਕੌਮੀ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਛਾਪੇਮਾਰੀ ਦੀ ਕਾਰਵਾਈ ਕੀਤੀ ਹੈ।
ਧਮਾਕੇ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ। ਸਰਕਾਰੀ ਅਧਿਕਾਰੀਆਂ ਦੇ ਮੁਤਾਬਕ, ਧਮਾਕੇ ਦੀ ਜਾਂਚ ਹੁਣ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪੀ ਗਈ ਹੈ। ਗ੍ਰਹਿ ਮੰਤਰੀ ਨੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਇਸ ਘਟਨਾ ਦੇ ਹਰੇਕ ਦੋਸ਼ੀ ਨੂੰ ਖੋਜ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।