ਦਿੱਲੀ, 12 ਨਵੰਬਰ 2025 : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਭਿਆਨਕ ਬੰਬ ਧਮਾਕਾ ਹੋਣ ਕਾਰਨ ਕਈ ਲੋਕਾਂ ਦੀ ਮੌਤ ਅਤੇ ਜ਼ਖਮੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਮੌਕੇ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਹਮਲਾਵਰ ਅਦਾਲਤ ਦੀ ਇਮਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ,
ਪਰ ਸੁਰੱਖਿਆ ਪ੍ਰਬੰਧਾਂ ਕਾਰਨ ਅਸਫਲ ਰਹਿਣ ਤੋਂ ਬਾਅਦ ਉਸ ਨੇ ਦੁਪਹਿਰ ਕਰੀਬ 12.39 ਵਜੇ ਗੇਟ ’ਤੇ ਖੁਦ ਨੂੰ ਵਿਸਫੋਟਕ ਸਮੱਗਰੀ ਨਾਲ ਉਡਾ ਲਿਆ। ਗ੍ਰਹਿ ਮੰਤਰੀ ਨਕਵੀ ਨੇ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹਮਲਾਵਰਾਂ ਦੀ ਪਛਾਣ ਕਰਨੀ ਹੈ ਅਤੇ ਜਦੋਂ ਇਹ ਪੱਕੀ ਹੋ ਜਾਵੇਗੀ, ਤਾਂ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੀੜਤਾਂ ਦੀ ਪਛਾਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਤਕ ਲਿਆਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।
ਅੱਜ ਇੱਕ ਭਿਆਨਕ ਆਤਮਘਾਤੀ ਬੰਬ ਧਮਾਕੇ ਨੇ ਹਾਹਾਕਾਰ ਮਚਾ ਦਿੱਤਾ। ਲੋਕਾਂ ਅੰਦਰ ਇਸ ਧਮਾਕੇ ਨੂੰ ਲੈ ਕੇ ਸਹਿਮ ਪਾਇਆ ਜਾ ਰਿਹਾ ਹੈ ।