ਮਲਟੀਪਰਪਜ਼ ਸਕੂਲ ਨੇ ਜਿੱਤੇ 7 ਗੋਲਡ ਮੈਡਲ 

ਪਟਿਆਲਾ, 20 ਨਵੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 69ਵੀਆਂ ਅੰਤਰ ਜਿਲਾ ਸਕੂਲ ਖੇਡਾਂ ਵਿੱਚ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਰੱਖਿਆ ਹੋਇਆ ਹੈ।
ਇਹਨਾਂ ਖੇਡਾਂ ਵਿੱਚ ਮਲਟੀਪਰਪਜ਼ ਸਕੂਲ ਦੇ ਅੰਡਰ-14 (ਲੜਕੇ) ਨੇ ਗੋਲਡ ਮੈਡਲ, ਅੰਡਰ-17 ਵਿੱਚ ਸਿਲਵਰ ਮੈਡਲ ਅਤੇ ਅੰਡਰ-19 ਵਿੱਚ ਪਹਿਲਾ ਸਥਾਨ ਹਾਸਿਲ ਕਰਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤੇ ਹਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਨੇ ਦੱਸਿਆ ਕਿ ਖੇਡਾਂ ਦੇ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਦੇ ਨਾਮਵਰ ਪੀਐਮ ਸ੍ਰੀ ਸਰਕਾਰੀ ਮਲਟੀਪਰਪਜ ਸਕੂਲ ਦੇ ਖਿਡਾਰੀਆਂ ਨੇ ਜਿੱਤ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਹੋਇਆ ਹੈ।
ਉਹਨਾਂ ਦੱਸਿਆ ਕਿ ਮਲਟੀਪਰਪਜ਼ ਸਕੂਲ ਦੇ ਬਾਕਸਿੰਗ ਦੇ ਖਿਡਾਰੀਆਂ ਨੇ 7 ਗੋਲਡ ਮੈਡਲ, 2 ਸਿਲਵਰ ਮੈਡਲ ਅਤੇ 6 ਕਾਂਸੀ ਦੇ ਮੈਡਲ ਪ੍ਰਾਪਤ ਕੀਤੇ ਹਨ। ਜੇਤੂ ਖਿਡਾਰੀਆਂ ਨੂੰ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਵੱਲੋਂ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਸੰਜੀਵ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਵੱਲੋਂ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਲੈਕਚਰਾਰ ਸੁਖਵਿੰਦਰ ਸਿੰਘ, ਰਣਜੀਤ ਸਿੰਘ ਬੀਰੋਕੇ, ਗੁਰਵਿੰਦਰ ਸਿੰਘ ਸੰਧੂ, ਵਿਕਰਮਜੀਤ ਸਿੰਘ ਅਤੇ ਦਿਨੇਸ਼ ਕੁਮਾਰ ਕੋਚ ਸਮੇਤ ਹੋਰ ਹਾਜ਼ਰ ਸਨ।
Scroll to Top