ਪਟਿਆਲਾ, 22 ਨਵੰਬਰ 2025 – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ। ਸੂਬੇ ਦੀ ਤਰੱਕੀ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦਫ਼ਤਰ ਵਿੱਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ ਗਿਆ।
ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਕਰੀਬ 26 ਪੰਚਾਇਤਾਂ ਅਤੇ ਹੋਰ ਮੋਹਤਬਰ ਸੱਜਣਾਂ ਵੱਲੋਂ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਕੀਤੇ ਜਾ ਰਹੇ ਵਿਕਾਸ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਪੰਚਾਇਤਾਂ ਵੱਲੋਂ ਪਿੰਡ ਪੱਧਰ ਦੇ ਹੋਰ ਵਿਕਾਸ ਲਈ ਵੱਖ-ਵੱਖ ਸੁਝਾਅ ਵੀ ਪੇਸ਼ ਕੀਤੇ ਗਏ। ਇਸ ਦੌਰਾਨ ਸ. ਬਰਸਟ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਅਤੇ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗਾ।
ਉਨ੍ਹਾਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਵਲੰਟੀਅਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੇ ਲੋਕ ਭਲਾਈ ਕਾਰਜਾਂ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ। ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਪ੍ਰਦਾਨ ਕੀਤਾ ਜਾ ਰਿਹਾ ਹੈ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸੁਵਿਧਾ ਦਿੱਤੀ ਜਾ ਰਹੀ ਹੈ।
ਪੰਜਾਬ ਰਾਜ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ। ਇਸਦੇ ਨਾਲ ਹੀ 19 ਹਜਾਰ ਕਿਲੋਮੀਟਰ ਤੋਂ ਵੱਧ ਲੰਬਾਈ ਵਾਲੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਵੀ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਸਰਕਾਰ ਦੀਆਂ ਇਨ੍ਹਾਂ ਲੋਕ ਪੱਖੀ ਨੀਤੀਆਂ ਕਰਕੇ ਲੋਕ ਦਿਨੋਂ-ਦਿਨ ਆਮ ਆਦਮੀ ਪਾਰਟੀ ਦੇ ਨਾਲ ਜੁੜਦੇ ਜਾ ਰਹੇ ਹਨ।
ਇਸ ਮੌਕੇ ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਅਸ਼ੋਕ ਸਿਰਸਵਾਲ ਚੇਅਰਮੈਨ ਮਾਰਕਿਟ ਕਮੇਟੀ ਪਟਿਆਲਾ, ਸੁਖਚੈਨ ਸਿੰਘ ਸਰਪੰਚ ਖੂਟੀ ਛੰਨਾ, ਪ੍ਰਗਟ ਸਿੰਘ ਸਰਪੰਚ ਢਕੜਬਾ, ਯਾਦਵਿੰਦਰ ਸਿੰਘ ਸਰਪੰਚ ਅਜੀਤ ਨਗਰ, ਗੁਰਪ੍ਰਤਾਪ ਸਿੰਘ ਸਰਪੰਚ ਚੌਹਠ, ਬਲਕਾਰ ਸਿੰਘ ਸਰਪੰਚ ਨਮਾਦਾ, ਜਤਿੰਦਰ ਸਿੰਘ ਸਰਪੰਚ ਗੁਰੂ ਨਾਨਕ ਨਗਰ, ਮਨਪ੍ਰੀਤ ਸਿੰਘ ਸਰਪੰਚ ਬਦਨਪੁਰ, ਅਜੇ ਕੁਮਾਰ ਸਰਪੰਚ ਭਗਵਾਨ ਪੁਰ, ਕ੍ਰਿਸ਼ਨ ਚੰਦ ਸਰਪੰਚ ਹਰੀਪੁਰ, ਕ੍ਰਿਸ਼ਨ ਲਾਲ ਸਰਪੰਚ ਗਾਜੇਵਾਸ (ਚੁ), ਕੁਲਜੀਤ ਸਿੰਘ ਸਰਪੰਚ ਤੁਲੇਵਾਲ, ਸਤਨਾਮ ਸਿੰਘ ਸਰਪੰਚ ਦੁੱਲੜ, ਵਰਿੰਦਰ ਸਿੰਘ ਸਰਪੰਚ ਧਰਮਹੇੜੀ, ਮਲਕੀਤ ਸਿੰਘ ਸਾਬਕਾ ਸਰਪੰਚ ਨਮਾਦਾ, ਸਤਨਾਮ ਸਿੰਘ ਪੰਚਾਇਤ ਮੈਂਬਰ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਚਰਨ ਸਿੰਘ ਸਾਬਕਾ ਸਰਪੰਚ ਮਹਿਮਦਪੁਰ, ਜਗਰੂਪ ਸਿੰਘ ਸਾਬਕਾ ਸਰਪੰਚ ਫਤਿਹਪੁਰ, ਸਤਵਿੰਦਰਪਾਲ ਸਿੰਘ ਸਾਬਕਾ ਸਰਪੰਚ ਤਲਵੰਡੀ ਮਲਿਕ, ਕ੍ਰਿਸ਼ਨ ਸਿੰਘ ਮੈਂਬਰ ਪੰਚਾਇਤ, ਹਰਿੰਦਰ ਸਿੰਘ ਧਬਲਾਨ, ਸ਼ਾਮ ਲਾਲ ਦੱਤ ਸਮੇਤ ਹੋਰ ਲੋਕ ਵੀ ਮੌਜੂਦ ਰਹੇ।