ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਰਾਜਸਥਾਨ ਵਿੱਚ ਜਿੱਤਿਆ ਚਾਂਦੀ ਤਗ਼ਮਾ

ਪਟਿਆਲਾ, 5 ਦਸੰਬਰ – ਰਾਜਸਥਾਨ ਵਿੱਚ ਹੋਈਆਂ ‘ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ’ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਚਾਂਦੀ ਤਗ਼ਮਾ ਹਾਸਲ ਕਰ ਲਿਆ ਹੈ। ਖੇਡ ਵਿਭਾਗ ਦੇ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੇ ਖੁਸ਼ੀ ਸਹਿਤ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਦੇ ਖਿਡਾਰੀਆਂ ਨੇ ਇਸ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਹ ਜਿੱਤ ਹਾਸਿਲ ਕੀਤੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਸਮੁੱਚੇ ਭਾਰਤ ਦੀਆਂ ਯੂਨੀਵਰਸਿਟੀਆਂ ਤੋਂ ਟੀਮਾਂ ਸ਼ਿਰਕਤ ਕਰਦੀਆਂ ਹਨ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਟੀਮ ਦੇ ਸਾਰੇ ਖਿਡਾਰੀਆਂ, ਕੋਚ ਸ੍ਰੀ ਸੋਹਣ ਲਾਲ (ਅਕਾਲ ਡਿਗਰੀ ਕਾਲਜ ਸ੍ਰੀ ਮਸਤੂਆਣਾ ਸਾਹਿਬ) ਅਤੇ ਪੰਜਾਬੀ ਯੂਨੀਵਰਸਿਟੀ ਨਾਲ਼ ਜੁੜੇ ਸਮੁੱਚੇ ਭਾਈਚਾਰੇ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ।

Scroll to Top