ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦੇਹਾਂਤ

ਚੰਡੀਗੜ, 6 ਦਸੰਬਰ : ਪਿੰਡ ਲਾਡਲ ਦੇ ਰਹਿਣ ਵਾਲੇ ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਅੱਜ ਤੜਕੇ ਦੇਹਾਂਤ ਹੋ ਗਿਆ, ਜਿਸ ਕਾਰਨ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਪਈ ਹੈ।
ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਪਿੰਡ ਲਾਡਲ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ।

ਮਿਲੀ ਜਾਣਕਾਰੀ ਮੁਤਾਬਕ ਮਾਸਟਰ ਤਾਰਾ ਸਿੰਘ ਲਾਡਲ ਲੰਮੇ ਸਮੇਂ ਤੱਕ ਅਕਾਲੀ ਦਲ ਨਾਲ ਜੁੜੇ ਰਹੇ ਸਨ, ਪਰ ਅਖੀਰਲੇ ਦੌਰ ਵਿੱਚ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨਾਲ ਅਣਬਣ ਹੋਣ ਕਰਕੇ ਉਨ੍ਹਾਂ ਨੇ ਸਰਗਰਮ ਰਾਜਨੀਤੀ ਤੋਂ ਦੂਰ ਹੋਣਾ ਪਸੰਦ ਕੀਤਾ। ਪਿਛਲੇ ਕੁਝ ਸਮੇਂ ਤੋਂ ਉਹ ਆਪਣੇ ਭਤੀਜਿਆਂ ਮਨਜਿੰਦਰ ਸਿੰਘ ਮਨੀ ਅਤੇ ਲਖਵਿੰਦਰ ਸਿੰਘ ਨਾਲ ਰਹਿ ਰਹੇ ਸਨ।

Scroll to Top