ਸਾਬਕਾ ਗੈਗਸਟਰ ਤੋ ਸਮਾਜ ਸੇਵੀ ਬਣੇ ਗੁਰਪ੍ਰੀਤ ਸਿੰਘ ਸੇਖੋਂ ਹੋਏ ਗ੍ਰਿਫਤਾਰ

ਚੰਡੀਗੜ, 13 ਦਸੰਬਰ : ਗੈਂਗਸਟਰ ਤੋਂ ਸਮਾਜ ਸੇਵਕ ਅਤੇ ਫਿਰ ਸਿਆਸਤ ਵਿੱਚ ਸਰਗਰਮ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੂੰ ਦਿਹਾਤੀ ਪੁਲੀਸ ਨੇ ਬੀਤੀ ਦੇਰ ਰਾਤ ਮੁੱਦਕੀ ਇਲਾਕੇ ਤੋਂ ਹਿਰਾਸਤ ਵਿੱਚ ਕਈ ਮਾਮਲਿਆਂ ਨੂੰ ਲੈ ਕੇ ਲੈ ਲਿਆ, ਜਿਸ ਕਾਰਨ ਉਸਦੇ ਸਮਰਥਕਾਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਦੂਸਰੇ ਪਾਸੇ ਗ੍ਰਿਫ਼ਤਾਰੀ ਤੋਂ ਕੁਝ ਘੰਟੇ ਪਹਿਲਾਂ ਗੁਰਪ੍ਰੀਤ ਸਿੰਘ ਸੇਖੋਂ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਉਸ ਖਿਲਾਫ਼ ਕੀਤੀ ਗਈ ਕਾਰਵਾਈ ‘ਆਪ’ ਸਰਕਾਰ ਦੇ ਦਬਾਅ ਹੇਠ ਕੀਤੀ ਗਈ ਹੈ।

ਉਸ ਦਾ ਕਹਿਣਾ ਸੀ ਕਿ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਮਿਲ ਰਹੇ ਲੋਕੀ ਸਮਰਥਨ ਕਾਰਨ ਸਥਾਨਕ ਸਰਕਾਰੀਆਂ ਆਗੂ ਅਸਹਜ ਮਹਿਸੂਸ ਕਰ ਰਹੇ ਹਨ।
ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਉਸ ਖਿਲਾਫ਼ 7/51 ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੇਖੋਂ ਨਾਭਾ ਜੇਲ੍ਹ ਬਰੇਕ ਕਾਂਡ ਨਾਲ ਜੁੜੇ ਹੋਣ ਕਾਰਨ ਪਹਿਲਾਂ ਹੀ ਚਰਚਾ ਵਿੱਚ ਰਹਿ ਚੁੱਕਾ ਹੈ। ਪੁਲੀਸ ਅਨੁਸਾਰ ਗ੍ਰਿਫ਼ਤਾਰੀ ਮਗਰੋਂ ਗੁਰਪ੍ਰੀਤ ਸਿੰਘ ਸੇਖੋਂ ਨੂੰ ਅੱਜ ਐੱਸਡੀਐੱਮ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਤੈਅ ਕੀਤੀ ਹੈ। ਦੂਸਰੇ ਪਾਸੇ ਉਸਦੇ ਸਮਰਥਕਾਂ ਅੰਦਰ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।

Scroll to Top