ਅੰਮ੍ਰਿਤਸਰ, 13 ਦਸੰਬਰ : ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸੁਚਾਰੂ ਅਤੇ ਅਮਨ-ਅਮਾਨ ਨਾਲ ਸੰਪੰਨ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਪੁਲਸ ਵਲੋ ਕਰੜੇ ਸੁਰਖਿਆ ਪ੍ਰਬੰਧ ਕੀਤੇ ਗਏ ਹਨ ਤੇ ਪੁਲੀਸ ਦੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੋਣੀ ਪ੍ਰਕਿਰਿਆ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨਾ ਵਿਚਾਰਾਂ ਦਾਪ੍ਰਗਟਾਵਾ ਅੱਜ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਮਾਈ ਭਾਗੋ ਕਾਲਜ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਡੀਆਈਜੀ ਨੇ ਦੱਸਿਆ ਕਿ 11 ਡੀਐਸਪੀ, 3 ਐਸਪੀ ਅਤੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਸੁਮੇਲ ਮੀਰ ਦੀ ਦੇਖਰੇਖ ਹੇਠ ਪੁਲੀਸ ਫੋਰਸ ਤੈਨਾਤ ਰਹੇਗੀ। ਜ਼ਿਲ੍ਹੇ ਵਿੱਚ ਕੁੱਲ 10 ਡਿਸਪੈਚ ਸੈਂਟਰ ਬਣਾਏ ਗਏ ਹਨ ਅਤੇ ਲੋੜ ਪੈਣ ’ਤੇ ਬਾਹਰੀ ਜ਼ਿਲ੍ਹਿਆਂ ਤੋਂ ਵੀ ਵਾਧੂ ਫੋਰਸ ਬੁਲਾਈ ਗਈ ਹੈ। ਇਸ ਤੋਂ ਇਲਾਵਾ ਵਿਜੀਲੈਂਸ, ਆਰਟੀਆਸਐਸ ਅਤੇ ਪੀਏਪੀ ਦੀਆਂ ਟੀਮਾਂ ਵੀ ਸੁਰੱਖਿਆ ਡਿਊਟੀ ’ਚ ਤੈਨਾਤ ਕੀਤੀਆਂ ਗਈਆਂ ਹਨ।
ਉਨਾ ਦੱਸਿਆ ਕਿ ਕੱਲ੍ਹ ਹੋਣ ਵਾਲੀ ਵੋਟਿੰਗ ਲਈ ਅੱਜ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਆਪਣੇ-ਆਪਣੇ ਕੇਂਦਰਾਂ ਵੱਲ ਰਵਾਨਾ ਕੀਤਾ ਜਾ ਰਿਹਾ ਹੈ। ਮਾਈ ਭਾਗੋ ਕਾਲਜ ਨੂੰ ਮੁੱਖ ਡਿਸਪੈਚ ਸੈਂਟਰ ਬਣਾਇਆ ਗਿਆ ਹੈ, ਜਿੱਥੋਂ ਵੱਖ-ਵੱਖ ਬਲਾਕਾਂ ਲਈ ਟੀਮਾਂ ਭੇਜੀਆਂ ਜਾ ਰਹੀਆਂ ਹਨ। ਉਨਾ ਕਿਹਾ ਕਿ ਲੋਕਾਂ ਨੂੰ ਘਬਰਾਉਣ ਜਾਂ ਡਰਨ ਦੀ ਲੋੜ ਨਹੀ।