ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ: ਪੰਜਾਬ ’ਚ ਵੋਟਾਂ ਦੀ ਗਿਣਤੀ ਤੇਜੀ ਨਾਲ ਜਾਰੀ

ਚੰਡੀਗੜ੍ਹ, 16 ਦਸੰਬਰ : ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਸਵੇਰੇ 8 ਵਜੇ ਸੁਰੂ ਹੁੰਦਿਆਂ ਹੀ ਗਿਣਤੀ ਕੇਦਰਾਂ ਦੇ ਬਾਹਰ ਉਮੀਦਵਾਰਾਂ ਅਤੇ ਉਨਾ ਦੇ ਸਮਰਥਕਾਂ ਦੀਆਂ ਲੰਬੀਆਂ ਕਤਾਰਾਂ ਲਗ ਗਈਆਂ। ਇਸ ਦੌਰਾਨਗੱਡੀਆਂ ਦੇ ਕਾਫਲਿਆਂ ਨਾਲ ਲੰਬੀਆਂ ਲਾਈਨਾਂ ਤੇ ਜਾਮ ਵੀ ਲਗੇ ਦਿਖਾਈ ਦਿਤੇ।

ਜਾਣਕਾਰੀ ਅਨੁਸਾਰ ਸੂਬ ਭਰ ਵਿੱਚ ਇਕਸਾਰ ਤੌਰ ’ਤੇ ਸ਼ੁਰੂ ਹੋ ਗਈ। ਚੋਣ ਕਮਿਸ਼ਨ ਵੱਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਅਤੇ 141 ਮਾਈਕਰੋ ਅਬਜ਼ਰਵਰਾਂ ਦੀ ਨਿਗਰਾਨੀ ਹੇਠ ਇਹ ਪ੍ਰਕਿਰਿਆ ਚੱਲ ਰਹੀ ਹੈ।

ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਬਣਾਏ ਗਏ 154 ਗਿਣਤੀ ਕੇਂਦਰਾਂ ’ਤੇ ਸਵੇਰੇ ਤੋਂ ਹੀ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਚੋਣ ਅਧਿਕਾਰੀਆਂ ਮੁਤਾਬਕ ਦੁਪਹਿਰ ਤੱਕ ਜਿੱਤ-ਹਾਰ ਦੀ ਤਸਵੀਰ ਕਾਫ਼ੀ ਹੱਦ ਤੱਕ ਸਪੱਸ਼ਟ ਹੋ ਸਕਦੀ ਹੈ। ਹਾਲਾਂਕਿ, ਬੈਲਟ ਪੇਪਰਾਂ ਰਾਹੀਂ ਮਤਦਾਨ ਹੋਣ ਕਾਰਨ ਗਿਣਤੀ ਦੀ ਪ੍ਰਕਿਰਿਆ ਵਿੱਚ ਵਾਧੂ ਸਮਾਂ ਲੱਗਣ ਦੀ ਸੰਭਾਵਨਾ ਹੈ ਅਤੇ ਅੰਤਿਮ ਨਤੀਜੇ ਦੇਰ ਸ਼ਾਮ ਜਾਂ ਰਾਤ ਤੱਕ ਐਲਾਨੇ ਜਾਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਕਿਹੜੀ ਕਿਹੜੀ ਪਾਰਟੀਆਂ ਦੇ ਉਮੀਦਵਾਰਾਂ ਦੀ ਜਿੱਤ ਹੁੰਦੀ ਹੈ।

Scroll to Top