ਅੰਮ੍ਰਿਤਸਰ , 18 ਦਸੰਬਰ : ਸਰਹਦ ਪਾਰ ਤੋ ਆ ਰਹੇ ਨਸ਼ੇ ਨੂੰ ਰੋਕਣ ਲਈ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ 4.5 ਕਿਲੋ ਹੈਰੋਇਨ ਸਣੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਦਸਿਆ ਕਿ ਸਰਹੱਦ ਪਾਰ ਨਾਰਕੋ ਤਸਕਰੀ ਨਾਲ ਜੁੜੇ ਇੱਕ ਸਰਗਰਮ ਗਿਰੋਹ ਦਾ ਖੁਲਾਸਾ ਕੀਤਾ ਹੈ। ਇਸ ਕਾਰਵਾਈ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4.5 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਗਿਆ ਹੈ।
ਅਧਿਕਾਰੀਆਂ ਨੇ ਦਸਿਆ ਕਿ ਗ੍ਰਿਫ਼ਤਾਰ ਤਸਕਰਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਵੱਲੋਂ ਉਨ੍ਹਾਂ ਦੇ ਸਾਰੇ ਅੱਗੇ-ਪਿੱਛੇ ਦੇ ਸਬੰਧ ਖੰਗਾਲੇ ਜਾ ਰਹੇ ਹਨ। ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਨਸ਼ੇ ਦੀ ਖੇਪ ਕਿੱਥੋਂ ਆ ਰਹੀ ਸੀ ਅਤੇ ਕਿਹੜੇ ਇਲਾਕਿਆਂ ਵਿੱਚ ਭੇਜਣ ਦੀ ਯੋਜਨਾ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਗਿਰੋਹ ਲੰਬੇ ਸਮੇਂ ਤੋਂ ਸਰਹੱਦੀ ਖੇਤਰਾਂ ਰਾਹੀਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਹਿੱਸਾ ਸੀ, ਜਿਸਨੂੰ ਲੈ ਕੇ ਜਾਂਚ ਪੜਤਾਲ ਚਲ ਰਹੀ ਹੈ ।