ਦਿਲੀ, 25 ਦਸੰਬਰ : ਸੁਰਖਿਆ ਬਲਾਂ ਦੇ ਵਲੋ ਨਕਸਲੀਆਂ ਦਾ ਤੇਜੀ ਨਾਲ ਖਾਤਮਾ ਕੀਤਾ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਉੜੀਸਾ ਦੇ ਕੰਧਮਾਲ ਜ਼ਿਲ੍ਹੇ ਦੇ ਜੰਗਲਾਤੀ ਖੇਤਰ ਵਿੱਚ ਸੁਰੱਖਿਆ ਬਲਾਂ ਵੱਲੋਂ ਚਲਾਏ ਗਏ ਇੱਕ ਵੱਡੇ ਨਕਸਲ ਵਿਰੋਧੀ ਅਪਰੇਸ਼ਨ ਦੌਰਾਨ ਸੀਪੀਆਈ (ਮਾਓਵਾਦੀ) ਦੇ ਕੇਂਦਰੀ ਕਮੇਟੀ ਮੈਂਬਰ ਗਣੇਸ਼ ਉਈਕੇ ਸਮੇਤ ਛੇ ਨਕਸਲੀਆਂ ਨੂੰ ਮਾਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਦੱਸਿਆ ਕਿ ਇਹ ਅਪਰੇਸ਼ਨ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਚਲਾਇਆ ਗਿਆ ਅਤੇ ਇਲਾਕੇ ਵਿੱਚ ਲੰਬੇ ਸਮੇਂ ਤੋਂ ਨਕਸਲੀਆਂ ਦੀ ਮੌਜੂਦਗੀ ਕਾਰਨ ਸੁਰੱਖਿਆ ਬਲਾਂ ਵੱਲੋਂ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਸੀ। ਮੁਕਾਬਲੇ ਦੌਰਾਨ ਛੇ ਨਕਸਲੀ ਮਾਰੇ ਗਏ, ਜਦਕਿ ਇਲਾਕੇ ਵਿੱਚ ਹਜੇ ਵੀ ਤਲਾਸ਼ੀ ਮੁਹਿੰਮ ਜਾਰੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਕਰਦੇ ਹੋਏ ਕਿਹਾ ਕਿ ਇਹ ਕਾਰਵਾਈ ਨਕਸਲਵਾਦ ਦੇ ਖ਼ਿਲਾਫ਼ ਲੜਾਈ ਵਿੱਚ ਇੱਕ ਵੱਡੀ ਕਾਮਯਾਬੀ ਹੈ। ਉਨ੍ਹਾਂ ਲਿਖਿਆ ਕਿ ਕੰਧਮਾਲ ਵਿੱਚ ਹੋਈ ਇਸ ਮੁਹਿੰਮ ਨਾਲ ਉੜੀਸਾ ਨਕਸਲਵਾਦ ਤੋਂ ਮੁਕਤੀ ਦੇ ਬਹੁਤ ਨੇੜੇ ਪਹੁੰਚ ਗਿਆ ਹੈ ।