ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ SSP ਵਿਜੀਲੈਂਸ ਨੂੰ ਕੀਤਾ ਮੁਅੱਤਲ

ਅੰਮ੍ਰਿਤਸਰ | 25 ਦਸੰਬਰ : ਪੰਜਾਬ ਸਰਕਾਰ ਨੇ ਅੱਜ ਸਖਤ ਐਕਸ਼ਨ ਲੈਦਿਆਂ ਵਿਕਾਸ ਕਾਰਜਾਂ ਨਾਲ ਸਬੰਧਤ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਦੇ ਐੱਸਐੱਸਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਦਸ ਦਈਏ ਕਿ ਸਰਕਾਰ ਨੇ ਇਹ ਕਾਰਵਾਈ ਸ਼ਹਿਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਹੋਏ ਵਿਕਾਸ ਕਾਰਜਾਂ ਨਾਲ ਸਬੰਧਤ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।

ਦੂਜੇ ਪਾਸੇ, ਸਰਕਾਰੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਇਸ ਮਾਮਲੇ ਦੀ ਡੂੰਘੀ ਜਾਂਚ ਲਈ ਜਲਦੀ ਹੀ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾ ਸਕਦਾ ਹੈ ਅਤੇ ਦੋਸ਼ ਸਾਬਤ ਹੋਣ ਦੀ ਸਥਿਤੀ ਵਿੱਚ ਹੋਰ ਵੱਡੀ ਕਾਰਵਾਈ ਵੀ ਸੰਭਵ ਹੈ। ਸਰਕਾਰੀ ਸੂਤਰਾਂ ਮੁਤਾਬਕ ਵਿਜੀਲੈਂਸ ਵਿਭਾਗ ਤੱਕ ਪਹੁੰਚੀ ਇੱਕ ਗੰਭੀਰ ਸ਼ਿਕਾਇਤ ਦੇ ਆਧਾਰ ’ਤੇ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ। ਗੈਰ-ਸਰਕਾਰੀ ਜਾਣਕਾਰੀ ਅਨੁਸਾਰ ਇਹ ਸ਼ਿਕਾਇਤ ਇੱਕ ਆਈਏਐੱਸ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਸੀ, ਜਿਸ ਵਿੱਚ ਵਿਕਾਸ ਕਾਰਜਾਂ ਦੇ ਟੈਂਡਰ ਜਾਰੀ ਕਰਨ ਦੌਰਾਨ ਵੱਡੇ ਪੱਧਰ ’ਤੇ ਵਿੱਤੀ ਬੇਨਿਯਮੀਆਂ ਦੇ ਦੋਸ਼ ਲਗਾਏ ਗਏ ਹਨ।

Scroll to Top