ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਸ਼ਾਹ ਕਾਂਗਰਸ ਤੇ ਭੜਕੇ

ਦਿਲੀ, 30 ਦਸੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਕਾਂਗਰਸ ਉਪਰ ਭੜਕ ਪਏ। ਉਨਾ ਕਿਹਾ ਕਿ ਕਾਂਗਰਸ ਨੇ ਇਨਾ ਘੁਸਪੈਠੀਆਂ ਨੂੰ ਆਪਣੀ ਤਾਕਤ ਬਣਾਇਆ ਹੋਇਆ ਹੈ।

ਕਾਂਗਰਸ ਪਾਰਟੀ ਨੇ ਬੰਗਲਾਦੇਸ਼ ਤੋਂ ਆਏ ਗੈਰ-ਕਾਨੂੰਨੀ ਘੁਸਪੈਠੀਆਂ ਨੂੰ ਆਪਣੀ ਸਿਆਸੀ ਤਾਕਤ ਬਣਾਇਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਕਾਰਨ ਅਸਾਮ ਦੇ ਲੋਕਾਂ ਦੀ ਸਭਿਆਚਾਰ, ਜ਼ਮੀਨ ਅਤੇ ਪਹਿਚਾਣ ਨੂੰ ਸਿੱਧਾ ਖ਼ਤਰਾ ਪੈਦਾ ਹੋਇਆ ਹੈ।

ਇਸ ਮੌਕੇ ਗ੍ਰਹਿ ਮੰਤਰੀ ਨੇ ਨਗਾਓਂ ਜ਼ਿਲ੍ਹੇ ਵਿੱਚ ਸਥਿਤ ਵੈਸ਼ਨਵ ਧਰਮ ਦੇ ਮਹਾਨ ਸੰਤ ਸ੍ਰੀਮੰਤ ਸ਼ੰਕਰਦੇਵ ਦੀ ਜਨਮ ਭੂਮੀ ਬਟਾਦ੍ਰਵ ਥਾਨ ਦੇ 227 ਕਰੋੜ ਰੁਪਏ ਦੇ ਪੁਨਰ ਵਿਕਾਸ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਅਸਾਮ ਲਈ ਮਾਣ ਦਾ ਪਲ ਹੈ ਕਿਉਂਕਿ ਇਸ ਪਵਿੱਤਰ ਸਥਾਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਗਿਆ ਹੈ। ਉਨਾ ਕਿਹਾ ਕਿ ਕੇਂਦਰ ਸਰਕਾਰ ਦੇਸ਼ ਭਰ ਵਿੱਚ ਰਹਿ ਰਹੇ ਗੈਰ-ਕਾਨੂੰਨੀ ਪਰਵਾਸੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ।

 

Scroll to Top