ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗੀ, 6 ਦੀ ਮੌਤ ਕਈ ਜਖਮੀ

ਅਲਮੋੜਾ, 30 ਦਸੰਬਰ : ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਬੀਤੇ ਦਿਨੀ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਕਾਰਨ 6 ਦੇ ਕਰੀਬ ਜਿਥੇ ਲੋਕਾਂ ਦੀ ਮੌਤ ਹੋ ਗਈ, ਉਥੇ ਕਈ ਸਵਾਰੀਆਂ ਗੰਭੀਰ ਜਖਮੀ ਹੋ ਗਈਆਂ।

ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਉਦੋ ਵਾਪਰ‌ਿਆ ਜਦੋਂ ਇੱਕ ਯਾਤਰੀ ਬੱਸ ਕਾਬੂ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ 11 ਯਾਤਰੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ।

ਇਸ ਹਾਦਸੇ ’ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਜਤਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਹਤ ਅਤੇ ਇਲਾਜ ਲਈ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ ਅਤੇ ਘਟਨਾ ਦੀ ਪੂਰੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨਾ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀ।

ਦੂਸਰੇ ਪਾਸੇ ਪੁਲੀਸ ਅਧਿਕਾਰੀਆਂ ਅਨੁਸਾਰ ਹਾਦਸਾ ਭੀਕੀਆਸੈਣ ਖੇਤਰ ਵਿੱਚ ਉਸ ਸਮੇਂ ਵਾਪਰਿਆ ਜਦੋਂ ਬੱਸ ਦੁਆਰਾਹਾਟ ਤੋਂ ਰਾਮਨਗਰ ਵੱਲ ਜਾ ਰਹੀ ਸੀ। ਬੱਸ ਵਿੱਚ ਕਈ ਸਵਾਰੀਆਂ ਮੌਜੂਦ ਸਨ। ਅਚਾਨਕ ਬੱਸ ਬੇਕਾਬੂ ਹੋਈ ਅਤੇ ਸੜਕ ਤੋਂ ਫਿਸਲ ਕੇ ਖੱਡ ਵਿੱਚ ਡਿੱਗ ਗਈ, ਜਿਨਾ ਲਈ ਬਚਾਅ ਕਾਰਜ ਜਾਰੀ ਹਨ।

Scroll to Top