ਹਰਚੰਦ ਬਰਸਟ ਵੱਲੋਂ ਹਲਕਾ ਸਮਾਣਾ ਵਿਖੇ 5 ਕਰੋੜ 57 ਲੱਖ ਰੁਪਏ ਦੇ ਵਿਕਾਸੀ ਕਾਰਜ ਦਾ ਉਦਘਾਟਨ

ਪਟਿਆਲਾ, 7 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦੇ ਸ਼ੁਰੂ ਕੀਤੇ ਪ੍ਰੋਜੈਕਟ ਤਹਿਤ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਵਿਖੇ ਲੱਗਭਗ 5 ਕਰੋੜ 57 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਸਮਾਣਾ ਦੇ ਪਿੰਡ ਬਾਦਸ਼ਾਹਪੁਰ ਵਿਖੇ ਸ. ਹਰਚੰਦ ਸਿੰਘ ਬਰਸਟ ਵੱਲੋਂ ਰਿਬਨ ਕੱਟ ਕੇ ਸ਼ੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਹ ਸ਼ੜਕ ਬਾਦਸ਼ਾਹਪੁਰ ਤੋਂ ਗੱਜੂਮਾਜਰਾ ਵਾਇਆ ਖੇੜੀ ਮੱਲਾ ਨਾਲ ਲਿੰਕ ਗੁਰੂਦੁਆਰਾ ਸਾਹਿਬ, ਖੇੜੀ ਮੱਲਾਂ ਤੋਂ ਗੱਜੂਮਾਜਰਾ ਨੂੰ ਜਾਂਦੀ ਹੈ। ਇਸਦੀ ਲੰਬਾਈ ਕਰੀਬ 7.35 ਕਿਲੋਮੀਟਰ ਹੈ। ਲੱਗਭਗ 5 ਕਰੋੜ 57 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਨੂੰ 10 ਫੁੱਟ ਤੋਂ 18 ਫੁੱਟ ਚੋੜਾ ਕੀਤਾ ਜਾਵੇਗਾ।

ਇਸ ਮੌਕੇ ਸ. ਬਰਸਟ ਦੱਸਿਆ ਕਿ ਇਲਾਕਾ ਨਿਵਾਸੀਆਂ ਵੱਲੋਂ ਇਸ ਸੜਕ ਨੂੰ ਬਣਵਾਉਣ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਪੂਰਾ ਕਰਦਿਆਂ ਹੋਇਆਂ ਇਸ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਇਆ ਗਿਆ ਹੈ ਅਤੇ ਹੁਣ ਇਸ ਨੂੰ 10 ਫੁੱਟ ਤੋਂ 18 ਫੁੱਟ ਚੋੜਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਆਵਾਜਾਈ ਲਈ ਚੰਗੀਆਂ ਸੜਕਾਂ ਮੁਹੱਈਆ ਕਰਵਾਉਣਾ ਹੈ। ਜਿਸਦੇ ਤਹਿਤ ਸੂਬੇ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦੇ ਕਾਰਜਾਂ ਨੂੰ ਤੇਜੀ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਹਨਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੇ ਕੰਮਾ ਦੀ ਗੁੱਣਵਤਾ ਦੀ ਨਿਗਰਾਨੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ।

ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ, ਆਮ ਜਨਤਾ ਲਈ ਆਵਾਜਾਈ ਨੂੰ ਆਸਾਨ ਅਤੇ ਤੇਜ਼ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਨਾਲ ਨਾ ਸਿਰਫ ਆਰਥਿਕ ਗਤੀਵਿਧੀਆਂ ਨੂੰ ਵਾਧਾ ਮਿਲੇਗਾ, ਸਗੋਂ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਤੱਕ ਲਿਜਾਣ ਵਿੱਚ ਵੀ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੀਆਂ ਸੜਕਾਂ ਅਤੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਸਮੂੰਹ ਪਿੰਡ ਵਾਸੀਆਂ ਨੇ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ।

ਇਸ ਮੌਕੇ ਤੇ ਹਰਿੰਦਰ ਸਿੰਘ ਧਬਲਾਨ, ਮਨਦੀਪ ਸਿੰਘ ਗਿੰਨੀ, ਹਰਭਿੰਦਰ ਸਿੰਘ ਰਾਠੀ ਗੱਜੂਮਾਜਰਾ, ਸ਼ੇਰ ਸਿੰਘ ਸਰਪੰਚ ਖੇੜੀ ਮੱਲਾਂ, ਸਤਗੁਰ ਸਿੰਘ ਸਰਪੰਚ ਤਰੋੜਾ ਕਲਾਂ, ਸੋਮੀ ਸਰਪੰਚ ਤਰਖਾਣ ਮਾਜਰਾ, ਕੁਲਬੀਰ ਸਿੰਘ, ਓਂਕਾਰ ਸਿੰਘ, ਜੁਗਰਾਜ ਸਿੰਘ, ਗੁਰਜੰਟ ਸਿੰਘ ਕੂਕਾ, ਹਰਬਾਸ਼ ਸਿੰਘ, ਚਮਕੌਰ ਸਿੰਘ, ਬਲਜੀਤ ਸਿੰਘ, ਤਰਲੋਚਨ ਸਿੰਘ, ਗੁਰਕਿਰਤ ਸਿੰਘ, ਗੁਰਵਿੰਦਰ ਸਿੰਘ, ਗੋਲਡੀ ਸਿੰਘ  ਸਮੇਤ ਮੰਡੀ ਬੋਰਡ ਦੇ ਅਧਿਕਾਰੀ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ।

Scroll to Top