ਚੰਡੀਗੜ, 9 ਜਨਵਰੀ : ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਨਿੱਜੀ ਬੱਸ ਸੜਕ ਤੋਂ ਫਿਸਲ ਕੇ ਗਹਿਰੀ ਖਾਈ ਵਿੱਚ ਡਿੱਗ ਗਈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਹਰੀਪੁਰਧਰ ਖੇਤਰ ਵਿੱਚ ਉਸ ਵੇਲੇ ਵਾਪਰਿਆ, ਜਦੋਂ ਬੱਸ ਸੋਲਨ ਤੋਂ ਆ ਰਹੀ ਸੀ। ਬੱਸ ਸੜਕ ਤੋਂ ਲਗਭਗ 100 ਤੋਂ 200 ਫੁੱਟ ਹੇਠਾਂ ਖਾਈ ਵਿੱਚ ਡਿੱਗ ਗਈ ਅਤੇ ਡਿੱਗਣ ਤੋਂ ਬਾਅਦ ਪਲਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਮੌਕੇ ’ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਇਸ ਤੋਂ ਬਾਅਦ ਪੁਲੀਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।
ਉਦਯੋਗ ਮੰਤਰੀ ਅਤੇ ਸ਼ੱਲਈ ਵਿਧਾਨ ਸਭਾ ਖੇਤਰ ਦੇ ਵਿਧਾਇਕ ਹਰਸ਼ਵਰਧਨ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਲਰਟ ’ਤੇ ਰੱਖਿਆ ਗਿਆ ਹੈ।ਉਨਾ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀ।